State ECCE Policy: ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ECCE) ਕੌਂਸਲ ਦੀ ਹੋਈ ਅਹਿਮ ਮੀਟਿੰਗ ਵਿੱਚ ਬੱਚਿਆਂ ਲਈ ਪਲੇ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਨਿਯਮਤ ਕਰਨ ਲਈ ਇੱਕ ਪੋਰਟਲ ਤਿਆਰ ਕਰਨ ਦੇ ਨਾਲ-ਨਾਲ ਸੂਬੇ ਵਿੱਚ ਈਸੀਸੀਈ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਸਲਾਹ ਦੇਣ ਲਈ ਇੱਕ ਤਕਨੀਕੀ ਭਾਈਵਾਲ ਨੂੰ ਨਿਯੁਕਤ ਕਰਨ ਲਈ ਰਾਹ ਪੱਧਰਾ ਕੀਤਾ ਗਿਆ।
ਕੌਂਸਲ ਨੇ ਪਲੇ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਅਰਜੀ ਫ਼ੀਸ 5000 ਰੁਪਏ ਨਿਰਧਾਰਤ ਕੀਤੀ ਹੈ ਅਤੇ ਇਸ ਤਰ੍ਹਾਂ ਜਮ੍ਹਾਂ ਕਰਵਾਈ ਗਈ ਫੀਸ ਦੀ ਰਕਮ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਆਂਗਣਵਾੜੀ ਕੇਂਦਰਾਂ ਨੂੰ ਪਲੇ ਵੇਅ ਸਕੂਲਾਂ ਵਿੱਚ ਤਬਦੀਲ ਕਰਨ ਲਈ ਗੈਰ-ਸਰਕਾਰੀ ਸੰਸਥਾ ਪ੍ਰਥਮ ਦੀ ਮਦਦ ਨਾਲ, ਉਪਰੋਕਤ ਸੰਸਥਾ ਅਤੇ ਮੀਰਾਖੀ ਫਾਊਂਡੇਸ਼ਨ ਨਾਲ ਗੈਰ-ਵਿੱਤੀ ਕਿਸਮ ਦਾ ਇੱਕ ਸਮਝੌਤਾ ਸਹੀਬੱਧ ਕੀਤਾ ਜਾਵੇਗਾ। ਇਹ ਸਮਝੌਤਾ 2000 ਆਂਗਣਵਾੜੀ ਕੇਂਦਰਾਂ ਨੂੰ ਪਲੇ ਵੇਅ ਸਕੂਲਾਂ ਵਿੱਚ ਵਿਕਸਤ ਕਰਨ ਤੋਂ ਇਲਾਵਾ ਪਲੇ ਵੇਅ ਸਕੂਲਾਂ ਅਤੇ ਹੋਰ ਈਸੀਸੀਈ ਅਦਾਰਿਆਂ ਦੀ ਰਜਿਸਟ੍ਰੇਸ਼ਨ ਬਾਰੇ ਸਲਾਹ ਮਸ਼ਵਰਾ ਦੇਵੇਗਾ।
ਈਸੀਸੀਈ ਕਾਉਂਸਿਲ ਵਲੋਂ ਈਸੀਸੀਈ ਪਾਠਕ੍ਰਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਂਗਣਵਾੜੀ ਵਰਕਰਾਂ ਲਈ ਇੱਕ ਸਿਖਲਾਈ ਕੈਲੰਡਰ ਤਿਆਰ ਕਰਨ ਲਈ ਰਾਜ ਸਿੱਖਿਆ, ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸਸੀਈਆਰਟੀ) ਨੂੰ ਨਿਰਦੇਸ਼ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
Early Childhood Care and Education Council in it's important meeting presided over by the Social Security, Women and Child Development Minister Dr. Baljit Kaur paved the way for creating a portal in order to regulate the registration of play way schools for children. pic.twitter.com/wcqE30h3sb
— Government of Punjab (@PunjabGovtIndia) May 18, 2023
ਕੌਂਸਲ ਨੇ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਮੇਟੀ ਬਣਾਉਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h