ਬੁੱਧਵਾਰ, ਦਸੰਬਰ 10, 2025 11:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਣਜੀਤ ਸਾਗਰ ਡੈਮ ਦੇ ਨੇੜਲੇ ਖੇਤਰ ਨੂੰ ਸੈਰ- ਸਪਾਟਾ ਸਥਾਨ ਵਜੋਂ ਕੀਤਾ ਜਾਵੇਗਾ ਵਿਕਸਤ ਕਰਨ ਦਾ ਐਲਾਨ

Pathankot News: ਮੁੱਖ ਮੰਤਰੀ ਮਾਨ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਤੇ ਡੈਮ ਦੀ ਉਸਾਰੀ ਦੌਰਾਨ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

by ਮਨਵੀਰ ਰੰਧਾਵਾ
ਮਈ 19, 2023
in ਪੰਜਾਬ
0

Ranjit Sagar Dam: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਜੋ ਵੀਰਵਾਰ ਨੂੰ ਇਸ ਖੇਤਰ ਦੇ ਦੌਰੇ ’ਤੇ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ।

ਇਸ ਦੌਰਾਨ ਉਨਾਂ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਅਣਗਹਿਲੀਆਂ ਕਰ ਕੇ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਹਿ ਗਿਆ। ਭਗਵੰਤ ਮਾਨ ਨੇ ਕਿਹਾ ਕਿ ਖੇਤਰ ਵਿੱਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ।

Chief Minister @BhagwantMann said that state govt will make concerted efforts for developing area around Ranjit sagar dam especially in Dhar Kalan block as ideal tourist destination. CM said that untapped potential of tourism in this area will harnessed for attracting tourists. pic.twitter.com/Br3dNvY47v

— Government of Punjab (@PunjabGovtIndia) May 18, 2023

ਸੀਐਮ ਮਾਨ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ ਜੋ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ ‘ਵਾਟਰ ਐਡਵੈਂਚਰ ਟੂਰਿਜ਼ਮ ਨੀਤੀ’ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ।

ਪੰਜਾਬ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਉੱਨਤ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਦੇ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਤੋਂ ਪਹਿਲੋਂ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਤੇ ਡੈਮ ਦੀ ਉਸਾਰੀ ਦੌਰਾਨ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਾਹਪੁਰ ਕੰਢੀ ਬੈਰੇਜ ਪ੍ਰਾਜੈਕਟ ਵਾਲੀ ਥਾਂ ਦਾ ਨਿਰੀਖਣ ਵੀ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDhar Kalan blockpro punjab tvPunjab CMpunjab governmentpunjab newsPunjab Tourismpunjabi newsRanjit Sagar Dam
Share205Tweet128Share51

Related Posts

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ : ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਦਸੰਬਰ 10, 2025

ਐਂਟੀ ਕਰਪਸ਼ਨ ਡੇਅ ‘ਤੇ ਵਿਸ਼ੇਸ਼: 10 ਵੱਡੇ ਫੈਸਲੇ ਜੋ ਦਰਸਾਉਂਦੇ ਹਨ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਕਿਉਂ ਹੈ ?

ਦਸੰਬਰ 10, 2025

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ : ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਦਸੰਬਰ 10, 2025

ਆਮ ਆਦਮੀ ਪਾਰਟੀ ਦੇ ਵਿਧਾਇਕ ਮਰੀਜ਼ਾਂ ਦੀਆਂ ਸਹੂਲਤਾਂ ਅਤੇ ਡਾਕਟਰੀ ਦੇਖਭਾਲ ਦੀ ਗੁਣਵੱਤਾ ਦਾ ਨਿਰੀਖਣ ਕਰਨ ਲਈ ਪਹੁੰਚੇ

ਦਸੰਬਰ 10, 2025

ਪੰਜਾਬ ਦੀ ਸਫਲ ਮੁਫ਼ਤ ਬੱਸ ਯੋਜਨਾ ਵਿੱਚ ਨਵਾਂ ਵਾਧਾ: 7,698 ਸਕੂਲੀ ਵਿਦਿਆਰਥਣਾਂ ਨੂੰ ਹੁਣ ਮਿਲਣਗੇ ਵਿਸ਼ੇਸ਼ ਲਾਭ

ਦਸੰਬਰ 10, 2025

ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ

ਦਸੰਬਰ 10, 2025
Load More

Recent News

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ : ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਦਸੰਬਰ 10, 2025

ਐਂਟੀ ਕਰਪਸ਼ਨ ਡੇਅ ‘ਤੇ ਵਿਸ਼ੇਸ਼: 10 ਵੱਡੇ ਫੈਸਲੇ ਜੋ ਦਰਸਾਉਂਦੇ ਹਨ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਕਿਉਂ ਹੈ ?

ਦਸੰਬਰ 10, 2025

ਕੀ ਤੁਸੀਂ ਆਪਣੇ ਪੀਐਫ ਦੇ ਪੈਸੇ ਮਿਡ ਟਰਮ ਵਿੱਚ ਕਢਵਾਏ ਹਨ? ਹੁਣ ਇਸ ਤਰ੍ਹਾਂ ਹੋਵੇਗਾ ਤੁਹਾਨੂੰ ਮਿਲਣ ਵਾਲੇ ਵਿਆਜ ਦਾ ਕੁਲੈਕਸ਼ਨ

ਦਸੰਬਰ 10, 2025

ਹਾਈਵੇਅ ‘ਤੇ ਐਮਰਜੈਂਸੀ ਲੈਂਡਿੰਗ ਦੌਰਾਨ ਕਾਰ ਨਾਲ ਟਕਰਾਇਆ ਜਹਾਜ਼ , ਹਾਦਸੇ ਦੀ ਵੀਡੀਓ ਸਾਹਮਣੇ ਆਈ

ਦਸੰਬਰ 10, 2025

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ,ਨਵੇਂ ਸੀਆਈਸੀ, ਹੋਰਾਂ ਦੀ ਚੋਣ ਕਰਨਗੇ ਅਮਿਤ ਸ਼ਾਹ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ‘ਅਸਹਿਮਤੀ’ ਨੋਟ ਕੀਤਾ ਪੇਸ਼

ਦਸੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.