Punjab CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਰਸੂਖਦਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਦੀ ਜ਼ਮੀਨ ਜਾਂ ਕਿਸੇ ਹੋਰ ਜਗ੍ਹਾ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਨ੍ਹਾਂ ਨੂੰ 31 ਮਈ ਤੋਂ ਪਹਿਲਾਂ-ਪਹਿਲਾਂ ਕਬਜ਼ੇ ਛੱਡ ਦੇਣ। 1 ਜੂਨ ਤੋਂ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਟਵੀਟ ਕਰਕੇ ਇਹ ਗੱਲ ਸਾਂਝੀ ਕੀਤੀ ਹੈ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, “ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।”
ਵੇਖੋ ਸੀਐਮ ਮਾਨ ਦਾ ਟਵੀਟ
ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ.
— Bhagwant Mann (@BhagwantMann) May 19, 2023
ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀਡੀਪੀਓ) ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿਚ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਇਸ ਵਿਚ ਮੌਜੂਦਾ ਸਾਲ ਹੋਰ ਤੇਜ਼ੀ ਲਿਆਂਦੀ ਜਾਵੇ। ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ‘ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ।
ਨਾਲ ਹੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ ਜਾਵੇਗੀ ਅਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਗਦ ਭਰਵਾਇਆ ਜਾਵੇਗਾ। ਉਨ੍ਹਾਂ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਸੂਬੇ ਵਿਚ ਬਹੁਤ ਸਾਰੀਆਂ ਸ਼ਾਮਲਾਤ ਜ਼ਮੀਨਾਂ ਨਿਗੂਣੇ ਜਿਹੇ ਠੇਕੇ ‘ਤੇ ਦੇ ਦਿੱਤੀਆਂ ਜਾਂਦੀਆਂ ਹਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h