Dr. Baljit Kaur meeting with Anganwadi Union: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨਾਲ ਮੰਗਾਂ ਬਾਰੇ ਹੋਈ ਮੀਟਿੰਗ ਵਿੱਚ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
Social Security, Women and Child Development Minister Dr. Baljit Kaur held a meeting with Anganwadi Employees Union Punjab (CITU) and assured the employees unions that their legitimate demands would be fulfilled. pic.twitter.com/ertkAZFkuN
— Government of Punjab (@PunjabGovtIndia) May 19, 2023
ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਾਧਵੀ ਕਟਾਰੀਆ, ਵਧੀਕ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h