Chandigarh: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ ‘ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ ‘ਤੇ ਜਲਦ ਕਦਮ ਚੁੱਕਣ ਦੀ ਲੋੜ ਹੈ।
Vidhan Sabha Speaker Kultar Singh @Sandhwan met the Former Canadian Health Minister and Ex-Premier of British Columbia Ujjal Dosanjh and discussed the issues related to the Punjabi diaspora and the matters of mutual interest. pic.twitter.com/o0cAwukTSK
— Government of Punjab (@PunjabGovtIndia) May 19, 2023
ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ਵਿੱਚ ਮਦਦ ਕੀਤੀ ਜਾਵੇ। ਦੋਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ।
ਉਜਲ ਦੋਸਾਂਝ ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਾਡੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਤਤਪਰ ਹੈ।
ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸਾਲਿਸਟਰ ਹਿੰਮਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀ.ਬੀ.ਐਸ. ਢਿੱਲੋਂ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h