Ludhiana PSPCL, PSTCL offices: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੱਤੀ।
ਕੈਬਨਿਟ ਮੰਤਰੀ, ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਸਵੇਰੇ 7.50 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ਸਥਿਤ ਪੀਐਸਪੀਸੀਐਲ ਦਫ਼ਤਰ ਪੁੱਜੇ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਸ਼ਾਖਾਵਾਂ ਵਿੱਚ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਇੱਕ-ਇੱਕ ਕਰਕੇ ਬੁਲਾਇਆ ਅਤੇ ਦਫ਼ਤਰ ਵਿੱਚ ਉਨ੍ਹਾਂ ਦੀ ਮੌਜੂਦਗੀ ਦੀ ਚੈਕਿੰਗ ਕੀਤੀ।
ਚੈਕਿੰਗ ਦੀ ਕਾਰਵਾਈ ਸਮਾਪਤ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਇਸ ਅਚਨਚੇਤ ਦੌਰੇ ਦਾ ਮੰਤਵ ਵਿਭਾਗ ਦੇ ਸਟਾਫ਼ ਦਾ ਸਮੇਂ ਸਿਰ ਡਿਊਟੀ ‘ਤੇ ਹਾਜ਼ਰ ਹੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਆਪਣੇ ਸ਼ਨਾਖਤੀ ਕਾਰਡ ਪਹਿਨਣ ਲਈ ਵੀ ਕਿਹਾ।
ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਰੋਜ਼ਾਨਾ ਦੇ ਕੰਮਕਾਰ ਕਰਵਾਉਣ ਲਈ ਲੋਕਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਇਸ ਸਬੰਧੀ ਉਨ੍ਹਾਂ ਟਵੀਟ ਕਰ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਜਲੀ ਵਿਭਾਗ ਦੀ ਕਾਰਗੁਜਾਰੀ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸੋਮਵਾਰ ਸਵੇਰੇ PSPCL , PSTCL ਦਫ਼ਤਰਾਂ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਲੁਧਿਆਣਾ ਪੰਜਾਬ ਦੀ ਇੰਡਸਟਰੀ ਦੀ ਹਬ ਹੋਣ ਕਰਕੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਅਤੇ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਬਿਜਲੀ ਵਿਭਾਗ ਦੀ ਕਾਰਗੁਜਾਰੀ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸਵੇਰੇ PSPCL , PSTCL ਦਫ਼ਤਰਾਂ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ। ਲੁਧਿਆਣਾ ਪੰਜਾਬ ਦੀ ਇੰਡਸਟਰੀ ਦੀ ਹਬ ਹੋਣ ਕਰਕੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਅਤੇ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀੰਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ । pic.twitter.com/cOb5QEZDlJ
— Harbhajan Singh ETO (@AAPHarbhajan) May 22, 2023
ਉਨ੍ਹਾਂ ਅੱਗੇ ਕਿਹਾ ਕਿ ਸਾਰੇ ਬਕਾਇਆ ਮਾਮਲਿਆਂ ਦਾ ਤੁਰੰਤ ਨਿਪਰਾਟਾ ਕੀਤਾ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਇਸ ਦੇ ਕੰਮਕਾਜ ਪ੍ਰਤੀ ਭਰੋਸਾ ਵਧੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।
ਪੰਜਾਬ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਆਗਾਮੀ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ ਅਤੇ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੀਐਸਪੀਸੀਐਲ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਦੇਸ਼ ਦਾ ਉਦਯੋਗਿਕ ਧੁਰਾ ਹੋਣ ਦੇ ਨਾਤੇ, ਪੀਐਸਪੀਸੀਐਲ ਇਥੋਂ ਉਦਯੋਗਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਬਿਨਾਂ ਕਿਸੇ ਪਾਵਰ ਕੱਟ ਦੇ ਆਪਣਾ ਕੰਮ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਸੰਬੰਧੀ ਇੰਡਸਟਰੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h