Jalandhar Bus Checking: ਜਲੰਧਰ ਵਿੱਚ ਬੱਸ ਅਪਰੇਟਰਾਂ ਵੱਲੋਂ ਮਨਮਾਨੀਆਂ ਕਰਨ ਦੀਆਂ ਸ਼ਿਕਾਇਤਾਂ ਮਿਲਣ ’ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਸਵੇਰੇ ਜਲੰਧਰ ਪਹੁੰਚੇ ਤੇ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਕਈ ਬੱਸਾਂ ਦੇ ਕਾਗਜ਼ਾਤ ਵੀ ਚੈਕ ਕੀਤੇ ਗਏ ਤੇ ਸਵਾਰੀਆਂ ਨਾਲ ਗੱਲਬਾਤ ਕਰਕੇ ਬੱਸ ਚਾਲਕਾਂ ਦੀ ਫੀਡਬੈਕ ਵੀ ਲਈ ਗਈ।
ਇਸ ਤੋਂ ਬਾਅਦ ਉਹ ਸਰਕਾਰੀ ਅਮਲੇ ਨਾਲ ਰਾਮਾਮੰਡੀ ਚੌਕ ਪਹੁੰਚੇ। ਉੱਥੇ ਨਾਕਾ ਲਗਾ ਕੇ ਬੱਸਾਂ ਦੀ ਚੈਕਿੰਗ ਕੀਤੀ। ਬੱਸਾਂ ਵਿੱਚ ਸਵਾਰ ਮੁਸਾਫਰਾਂ ਦੀਆਂ ਮੁਸ਼ਕਲਾਂ ਵੀ ਲਈਆਂ। ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਹਿਲਾਂ ਕਰਤਾਰਪੁਰ ਅਤੇ ਫਿਰ ਟੋਲ ਪਲਾਜ਼ਾ ਢਿਲਵਾਂ ਵਿਖੇ ਜਾ ਕੇ ਚੈਕਿੰਗ ਕੀਤੀ ਗਈ।
ਟਰਾਂਸਪੋਰਟ ਮੰਤਰੀ ਨੇ ਨਾਕਾਬੰਦੀ ਕਰਕੇ ਕਰੀਬ 63 ਪ੍ਰਾਈਵੇਟ ਕੰਪਨੀ ਦੀਆਂ ਬੱਸਾਂ ਦਾ ਨਿਰੀਖਣ ਕੀਤਾ ਤੇ ਸਾਰਿਆਂ ਦੇ ਦਸਤਾਵੇਜ਼ ਵੀ ਚੈੱਕ ਕੀਤੇ। ਟਰਾਂਸਪੋਰਟ ਮੰਤਰੀ ਨੇ ਦਸਤਾਵੇਜ਼ਾਂ ਦੀ ਘਾਟ ਜਾਂ ਠੀਕ ਨਾ ਹੋਣ ਕਾਰਨ 14 ਬੱਸਾਂ ਦੇ ਚਲਾਨ ਵੀ ਕੀਤੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਗੈਰ ਰੂਟ ਪਰਮਿਟ ਤੇ ਰੋਡ ਟੈਕਸ ਅਦਾ ਕੀਤੇ ਕਿਸੇ ਵੀ ਬੱਸ ਨੂੰ ਪੰਜਾਬ ਦੀਆਂ ਸੜਕਾਂ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਇਸੇ ਤਰ੍ਹਾਂ ਨਾਕੇਬੰਦੀ ਕਰਕੇ ਬੱਸਾਂ ਦੀ ਚੈਕਿੰਗ ਕੀਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਬੱਸਾਂ ਦੇ ਕਾਗਜ਼ਾਤ ਚੈੱਕ ਕੀਤੇ। ਵਿਭਾਗ ਦੇ ਅਧਿਕਾਰੀਆਂ ਅਨੁਸਾਰ 30 ਪ੍ਰਾਈਵੇਟ ਟਰਾਂਸਪੋਰਟ ਕੰਪਨੀ ਦੀਆਂ ਬੱਸਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ ਮੰਤਰੀ ਨੇ ਦਸਤਾਵੇਜ਼ਾਂ ਦੀ ਪਾਲਣਾ ਨਾ ਕਰਨ, ਰੂਟ ਪਰਮਿਟ ਅਤੇ ਟੈਕਸ ਦਾ ਭੁਗਤਾਨ ਨਾ ਕਰਨ ਕਾਰਨ 5 ਬੱਸਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h