SGPC to CM Mann: ਬੀਤੇ ਕੁਝ ਦਿਨਾਂ ਤੋਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ SGPC ‘ਤੇ ਗੁਰਬਾਣੀ ਪ੍ਰਸਾਰਣ ਦਾ ਹੱਕ ਕਿਸੇ ਇੱਕ ਚੈਨਲ ਨੂੰ ਦਿੱਤੇ ਜਾਣ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਹੁਣ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਇੱਕ ਬਿਆਨ ਆਇਆ ਹੈ।
ਇਸ ਵੀਡੀਓ ‘ਚ ਧਾਮੀ ਨੇ ਐਲਾਨ ਕੀਤਾ ਕਿ ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਨੂੰ ਗੁਰਬਾਣੀ ਵੇਚਣ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ ਦੀ ਨਸੀਅੱਤ ਦਿੱਤੀ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਬਾਰੇ ਵੱਡਾ ਪ੍ਰੈਸ ਕਾਨਫ਼ਰੰਸ ਕਰ ਕੇ ਵੱਡਾ ਬਿਆਨ ਜਾਰੀ ਕੀਤਾ ਹੈ।
ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ, ਗੁਰਬਾਣੀ ਵੇਚਣ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ ਮੁੱਖ ਮੰਤਰੀ#SGPC #Amritsar #SriDarbarSahib #SriHarmandirSahib #GurbaniKirtan #Sikhs #ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀ #ਅੰਮ੍ਰਿਤਸਰ #ਸ੍ਰੀਦਰਬਾਰਸਾਹਿਬ #ਗੁਰਬਾਣੀਕੀਰਤਨ@CMOPb @BhagwantMann pic.twitter.com/vZEeAzw2if
— Shiromani Gurdwara Parbandhak Committee (@SGPCAmritsar) May 23, 2023
ਉਨ੍ਹਾਂ ਕਿਹਾ ਕਿ ਜਿਸ ਕੰਪਨੀ ਨਾਲ ਲਾਈਵ ਪ੍ਰਸਾਰਣ ਦਾ ਕੰਟਰੈਕਟ ਸੀ ਉਹ ਹੁਣ ਖ਼ਤਮ ਹੋ ਰਿਹਾ ਹੈ। ਹੁਣ ਐਸਜੀਪੀਸੀ ਨਵਾਂ ਟੈਂਡਰ ਜਾਰੀ ਕਰੇਗੀ ਅਤੇ ਇਹ ਟੈਂਡਰ ਓਪਨ ਹੋਵੇਗਾ। ਕੋਈ ਵੀ ਚੈਨਲ ਇਸ ਲਈ ਅਪਲਾਈ ਕਰ ਸਕਦਾ ਹੈ। ਧਾਮੀ ਨੇ ਕਿਹਾ ਕਿ ਜਿਹੜੇ ਵੀ ਚੈਨਲ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਉਨਾਂ ਨੂੰ ਹੀ ਟੈਂਡਰ ਭਰਨ ਦਾ ਅਧਿਕਾਰ ਹੋਵੇਗਾ। ਇਸ ਦੇ ਨਾਲ ਹੀ ਜੋ ਵੀ ਸ਼ਰਤਾਂ ਹੋਣਗੀਆਂ ਉਨ੍ਹਾਂ ਦਾ ਪਾਲਣ ਕਰਨਾ ਪਵੇਗਾ।
ਇਸ ਤੋਂ ਇਲਾਵਾ ਧਾਮੀ ਨੇ ਕਿਹਾ ਕਿ ਸਾਨੂੰ ਹੁਣ ਸਰਕਾਰ ਸਿਆਸਤ ਕਰਨਾ ਨਹੀਂ ਦਸ ਸਕਦੀ। ਉਨ੍ਹਾਂ ਕਿਹਾ ਕਿ ਅਸੀ ਅਕਾਲੀ ਦਲ ਦੇ ਪੱਕੇ ਸਿਪਾਹੀ ਹਾਂ ਅਤੇ ਰਹਾਂਗੇ। ਉਨ੍ਹਾਂ ਮਾਨ ਸਰਕਾਰ ਦੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ, ਕੀ ਹੁਣ ਸਾਨੂੰ ਸਰਕਾਰ ਸਿਧਾਂਤ ਸਮਝਾਵੇਗੀ ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h