Men’s Junior Asia Cup Hockey: ਕਪਤਾਨ ਉੱਤਮ ਸਿੰਘ ਦੀ ਅਗਵਾਈ ਵਾਲੀ ਭਾਰਤੀ ਟੀਮ ਪੁਰਸ਼ ਜੂਨੀਅਰ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿੱਚ ਬੁੱਧਵਾਰ (24 ਮਈ) ਨੂੰ ਚੀਨੀ ਤਾਈਪੇ ਖ਼ਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। 10 ਟੀਮਾਂ ਦੇ ਇਸ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਨੂੰ ਇੱਕੋ ਗਰੁੱਪ ਵਿੱਚ ਰੱਖਿਆ ਹੈ।
ਓਮਾਨ ਦੇ ਸਲਾਲਾਹ ਵਿੱਚ ਹੋਣ ਵਾਲੇ ਇਸ ਵੱਕਾਰੀ ਟੂਰਨਾਮੈਂਟ ਵਿੱਚ ਟਾਪ ਦੀਆਂ 3 ਟੀਮਾਂ ਦਸੰਬਰ ਵਿੱਚ ਹੋਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਕੁਆਲੀਫਾਈ ਕਰਨਗੀਆਂ। ਵਿਸ਼ਵ ਕੱਪ ਮਲੇਸ਼ੀਆ ਵਿੱਚ ਹੋਵੇਗਾ। ਟੀਮ ਇੰਡੀਆ ਇਸ ਟੂਰਨਾਮੈਂਟ ‘ਚ ਆਪਣੇ ਖਿਤਾਬ ਦਾ ਬਚਾਅ ਕਰਨ ਜਾ ਰਹੀ ਹੈ। ਉਸ ਦੀ ਨਜ਼ਰ ਵਿਸ਼ਵ ਕੱਪ ਲਈ ਕੁਆਲੀਫਾਈ ਕਰਨ ‘ਤੇ ਹੋਵੇਗੀ।
ਭਾਰਤ ਅਤੇ ਪਾਕਿਸਤਾਨ ਜੂਨੀਅਰ ਏਸ਼ੀਆ ਕੱਪ ਦੀਆਂ ਦੋ ਸਭ ਤੋਂ ਸਫਲ ਟੀਮਾਂ ਹਨ। ਦੋਵੇਂ ਤਿੰਨ-ਤਿੰਨ ਵਾਰ ਇਹ ਟੂਰਨਾਮੈਂਟ ਜਿੱਤ ਚੁੱਕੇ ਹਨ। ਭਾਰਤ ਨੂੰ ਗਰੁੱਪ ਏ ਵਿੱਚ ਪਾਕਿਸਤਾਨ, ਜਾਪਾਨ, ਥਾਈਲੈਂਡ ਅਤੇ ਚੀਨੀ ਤਾਈਪੇ ਨਾਲ ਰੱਖਿਆ ਗਿਆ ਹੈ ਜਦਕਿ ਮੇਜ਼ਬਾਨ ਓਮਾਨ, ਕੋਰੀਆ, ਮਲੇਸ਼ੀਆ, ਬੰਗਲਾਦੇਸ਼ ਅਤੇ ਉਜ਼ਬੇਕਿਸਤਾਨ ਨੂੰ ਪੂਲ ਬੀ ਵਿੱਚ ਰੱਖਿਆ ਗਿਆ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 27 ਮਈ ਨੂੰ ਭਿੜਨਗੀਆਂ।
ਹਾਕੀ ਇੰਡੀਆ ਵੱਲੋਂ ਜਾਰੀ ਬਿਆਨ ‘ਚ ਭਾਰਤੀ ਕਪਤਾਨ ਉੱਤਮ ਸਿੰਘ ਨੇ ਕਿਹਾ, ”ਜੂਨੀਅਰ ਏਸ਼ੀਆ ਕੱਪ ਸਾਡੇ ਲਈ ਆਪਣੀ ਸਮਰੱਥਾ ਨੂੰ ਸਾਬਤ ਕਰਨ ਅਤੇ ਸਿਖਲਾਈ ਸੈਸ਼ਨਾਂ ਦੌਰਾਨ ਜੋ ਵੀ ਕੰਮ ਕੀਤਾ ਹੈ, ਉਸ ਨੂੰ ਲਾਗੂ ਕਰਨ ਦਾ ਵਧੀਆ ਮੌਕਾ ਹੈ। ਪਿਛਲੇ ਕੁਝ ਸਾਲਾਂ ਵਿੱਚ ਅਸੀਂ ਜੋ ਚੰਗੇ ਅੰਤਰਰਾਸ਼ਟਰੀ ਤਜ਼ਰਬੇ ਹਾਸਲ ਕੀਤੇ ਤੇ ਬੈਂਗਲੁਰੂ ਦੇ ਸਾਈ ਸੈਂਟਰ ਵਿੱਚ ਹਾਲ ਹੀ ਦੇ ਅਭਿਆਸ ਸੈਸ਼ਨ ਵਿੱਚ ਆਪਣੇ ਹੁਨਰ ਨੂੰ ਨਿਖਾਰਨ ਲਈ ਸੀਨੀਅਰ ਟੀਮ ਦੇ ਖਿਲਾਫ ਖੇਡੇ, ਅਸੀਂ ਕਹਿ ਸਕਦੇ ਹਾਂ ਕਿ ਅਸੀਂ ਖਿਤਾਬ ਦਾ ਬਚਾਅ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਾਂ।”
ਟਾਪ ਦੀਆਂ 2 ਟੀਮਾਂ ਕਰਨਗੀਆਂ ਸੈਮੀਫਾਈਨਲ ਲਈ ਕੁਆਲੀਫਾਈ
ਟੂਰਨਾਮੈਂਟ ਦੇ ਫਾਰਮੈਟ ਮੁਤਾਬਕ, ਹਰੇਕ ਪੂਲ ਚੋਂ ਟਾਪ ਦੀਆਂ ਦੋ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ। ਫਾਈਨਲਿਸਟ ਅਤੇ ਕਾਂਸੀ ਤਮਗਾ ਜੇਤੂ ਦੋਵੇਂ ਮਲੇਸ਼ੀਆ ਵਿੱਚ ਹੋਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਕੁਆਲੀਫਾਈ ਕਰਨਗੇ। ਹਾਲਾਂਕਿ ਜੇਕਰ ਮਲੇਸ਼ੀਆ ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਵੀ ਥਾਂ ਬਣਾ ਲੈਂਦਾ ਹੈ ਤਾਂ ਬਾਕੀ ਤਿੰਨ ਟੀਮਾਂ ਜੂਨੀਅਰ ਵਿਸ਼ਵ ਕੱਪ ਲਈ ਕੁਆਲੀਫਾਈ ਕਰ ਲੈਣਗੀਆਂ।
ਮੇਜ਼ਬਾਨ ਹੋਣ ਦੇ ਨਾਤੇ ਮਲੇਸ਼ੀਆ ਪਹਿਲਾਂ ਹੀ ਜੂਨੀਅਰ ਵਿਸ਼ਵ ਕੱਪ ਵਿੱਚ ਥਾਂ ਬਣਾ ਚੁੱਕਾ ਹੈ। ਭਾਰਤ 25 ਮਈ ਨੂੰ ਜਾਪਾਨ ਖਿਲਾਫ ਪੂਲ ਮੈਚ ਖੇਡੇਗਾ। ਟੀਮ ਆਪਣਾ ਆਖਰੀ ਪੂਲ ਮੈਚ 28 ਮਈ ਨੂੰ ਥਾਈਲੈਂਡ ਖਿਲਾਫ ਖੇਡੇਗੀ। ਫਾਈਨਲ 1 ਜੂਨ ਨੂੰ ਖੇਡਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h