Punjab News: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਨਿਯੁਕਤੀ ਪੱਤਰ ਸੌਂਪੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣ ਸਕਣ।
ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤੈਨਾਤ ਕੀਤਾ ਗਿਆ ਹੈ।
ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੱਛੀ ਪਾਲਣ ਵਿਭਾਗ ਵਿੱਚ 11 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌੰਪੇ। ਮੁੱਖ ਮੰਤਰੀ ਸ. @BhagwantMann ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਯੋਗ ਬਣ ਸਕਣ। pic.twitter.com/dJ51PlhvXJ
— Laljit Bhullar AAP (@Laljitbhullar) May 24, 2023
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ।
ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਦੀਪਕ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h