Balbir Singh Senior’s Death Anniversary: ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਬਲਬੀਰ ਸਿੰਘ ਸੀਨੀਅਰ ਦੀ 25 ਮਈ, 2023 ਨੂੰ ਤੀਜੀ ਬਰਸੀ ਹੈ। ਬਲਬੀਰ ਸਿੰਘ ਸੀਨੀਅਰ ਭਾਰਤ ਦੀ ਉਸ ਟੀਮ ਦਾ ਹਿੱਸਾ ਰਹੇ ਜਿਸ ਨੇ ਤਿੰਨ ਵਾਰ ਓਲੰਪਿਕ ਗੋਲਡ ਜਿੱਤਿਆ। ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਹੁਣ ਤੱਕ ਦੇ ਸਮੇਂ ਦਾ ਸਭ ਤੋਂ ਵਧਿਆ ਸੈਂਟਰ-ਫਾਰਵਰਡ ਪਲੇਅਰ ਮੰਨਿਆ ਜਾਂਦਾ ਹੈ। ਸਾਲ 1948, 1952 ਅਤੇ 1956 ਵਿੱਚ ਭਾਰਤੀ ਹਾਕੀ ਟੀਮ ਦੀ ਓਲੰਪਿਕ ਗੋਲਡ ਦੀ ਦੂਜੀ ਹੈਟ੍ਰਿਕ ਤੋਂ ਬਾਅਦ, ਉਨ੍ਹਾਂ ਦੀ ਖੇਡ ਕਲਾ ਨੇ ਦੇਸ਼ ਨੂੰ ਜਸ਼ਨ ਮਨਾਉਣ ਦੇ ਕਈ ਮੌਕੇ ਦਿੱਤੇ ਤੇ ਆਜ਼ਾਦੀ ਤੋਂ ਬਾਅਦ ਦੇ ਸਾਲਾਂ ਵਿੱਚ ਇੱਕ ਵੱਖਰੀ ਪਛਾਣ ਬਣਾਉਣ ‘ਚ ਅਹਿਮ ਭੂਮਿਕਾ ਨਿਭਾਈ।
ਪੰਜਾਬ ਵਿੱਚ ਇੱਕ ਆਜ਼ਾਦੀ ਘੁਲਾਟੀਏ ਕਰਮ ਕੌਰ ਤੇ ਦਲੀਪ ਸਿੰਘ ਦੁਸਾਂਝ ਦੇ ਘਰ ਜਨਮੇ ਬਲਬੀਰ ਸਿੰਘ ਨੇ ਆਪਣੇ ਸ਼ੁਰੂਆਤੀ ਸਾਲ ਆਪਣੇ ਪਿਤਾ ਤੋਂ ਬਗੈਰ ਬਿਤਾਏ। ਕਿਉਂਕਿ ਉਨ੍ਹਾਂ ਦੇ ਪਿਤਾ ਅਕਸਰ ਯਾਤਰਾ ਕਰਦੇ ਸੀ ਤੇ ਕਈ ਵਾਰ ਜੇਲ੍ਹ ਵੀ ਗਏ। ਹਾਕੀ ਨੇ ਬਲਬੀਰ ਸਿੰਘ ਨੂੰ ਛੋਟੀ ਉਮਰ ਤੋਂ ਹੀ ਮੋਹ ਲਿਆ ਸੀ। ਉਨ੍ਹਾਂ ਨੇ 5 ਸਾਲ ਦੀ ਉਮਰ ਵਿੱਚ ਇਹ ਗੇਮ ਖੇਡਣਾ ਸ਼ੁਰੂ ਕੀਤਾ ਸੀ।
ਗੋਲਕੀਪਰ ਵਜੋਂ ਕੀਤੀ ਸ਼ੁਰੂਆਤ
12 ਸਾਲ ਦੀ ਉਮਰ ਵਿੱਚ ਜਦੋਂ ਬਲਬੀਰ ਸਿੰਘ ਨੇ 1936 ਵਿੱਚ ਭਾਰਤੀ ਹਾਕੀ ਟੀਮ ਨੂੰ ਆਪਣਾ ਤੀਜਾ ਓਲੰਪਿਕ ਸੋਨ ਤਗਮਾ ਜਿੱਤਦਿਆਂ ਦੇਖਿਆ ਤਾਂ ਬਲਬੀਰ ਸਿੰਘ ਸੀਨੀਅਰ ਨੂੰ ਪਤਾ ਸੀ ਕਿ ਉਸਨੇ ਜ਼ਿੰਦਗੀ ਵਿੱਚ ਅੱਗੇ ਕੀ ਕਰਨਾ ਹੈ। ਉਨ੍ਹਾਂ ਨੇ ਗੋਲਕੀਪਰ ਦੇ ਤੌਰ ‘ਤੇ ਆਪਣੀ ਸ਼ੁਰੂਆਤ ਕੀਤੀ ਤੇ ਫਿਰ ਬੈਕ ਫੋਰ ਵਿੱਚ ਖੇਡਣਾ ਸ਼ੁਰੂ ਕੀਤਾ। ਪਰ ਉਨ੍ਹਾਂ ਨੇ ਪਹਿਲੀ ਵਾਰ ਆਪਣੀ ਸਮਰੱਥਾ ਦਾ ਅਹਿਸਾਸ ਉਦੋਂ ਕੀਤਾ ਜਦੋਂ, ਇੱਕ ਸਟ੍ਰਾਈਕਰ ਵਜੋਂ, ਉਨ੍ਹਾਂ ਨੂੰ ਇੱਕ ਸਥਾਨਕ ਟੂਰਨਾਮੈਂਟ ਵਿੱਚ ਖੇਡਣ ਦਾ ਵਿਸ਼ੇਸ਼ ਮੌਕਾ ਮਿਲਣ ਵਾਲਾ ਸੀ।
3 ਓਲੰਪਿਕ ਜੇਤੂ ਟੀਮਾਂ ਦਾ ਹਿੱਸਾ ਬਣਨ ਤੋਂ ਇਲਾਵਾ, ਬਲਬੀਰ ਸਿੰਘ ਸੀਨੀਅਰ ਨੇ 1958 ਦੀਆਂ ਟੋਕੀਓ, ਜਾਪਾਨ ਵਿਖੇ ਖੇਡੀਆਂ ਗਈਆਂ ਏਸ਼ੀਅਨ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨਾਲ ਚਾਂਦੀ ਦਾ ਤਗਮਾ ਵੀ ਜਿੱਤਿਆ। ਦੱਸ ਦੇਈਏ ਕਿ ਉਹ 1957 ਵਿੱਚ ਭਾਰਤ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਭਾਰਤੀ ਖਿਡਾਰੀ ਸੀ।
ਬਲਬੀਰ ਸਿੰਘ ਸੀਨੀਅਰ ਨੇ ਕਈ ਸਾਲ ਪੰਜਾਬ ਖੇਡ ਵਿਭਾਗ ਵਿੱਚ ਵੀ ਕੰਮ ਕੀਤਾ ਤੇ ਬਾਅਦ ਵਿੱਚ ਭਾਰਤੀ ਹਾਕੀ ਟੀਮ ਦੇ ਕੋਚ ਵਜੋਂ ਸੇਵਾ ਨਿਭਾਈ। ਇੱਕ ਕੋਚ ਵਜੋਂ, ਉਨ੍ਹਾਂ ਨੇ ਭਾਰਤ ਨੂੰ ਅੱਜ ਤੱਕ (1975 ਵਿੱਚ) ਇੱਕਮਾਤਰ ਹਾਕੀ ਵਿਸ਼ਵ ਕੱਪ ਖਿਤਾਬ ਜਿੱਤਣ ਵਿੱਚ ਵੀ ਮਦਦ ਕੀਤੀ। ਦੰਤਕਥਾ ਨੂੰ ਵਿਆਪਕ ਤੌਰ ‘ਤੇ ਹਾਕੀ ਇਤਿਹਾਸ ਦੇ ਸਭ ਤੋਂ ਵਧੀਆ ਖਿਡਾਰੀਆਂ ਚੋਂ ਇੱਕ ਮੰਨਿਆ ਜਾਂਦਾ ਹੈ।
ਬਲਬੀਰ ਸਿੰਘ ਨੇ ਹੇਲਸਿੰਕੀ ਓਲੰਪਿਕ ਦੇ ਫਾਈਨਲ ‘ਚ ਦਾਗੇ ਪੰਜ ਗੋਲ
ਬਲਬੀਰ ਨੇ 1952 ਦੇ ਹੇਲਸਿੰਕੀ ਓਲੰਪਿਕ ਦੇ ਫਾਈਨਲ ਵਿੱਚ ਨੀਦਰਲੈਂਡ ਖਿਲਾਫ 5 ਗੋਲ ਕੀਤੇ ਸੀ। ਓਲੰਪਿਕ ਫਾਈਨਲ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਉਸਦਾ ਰਿਕਾਰਡ ਅੱਜ ਵੀ ਕਾਇਮ ਹੈ। ਭਾਰਤ ਨੇ ਇਹ ਮੈਚ 6-1 ਨਾਲ ਜਿੱਤ ਲਿਆ।
ਤਿੰਨ ਵਾਰ ਓਲੰਪਿਕ ਗੋਲਡ ਮੈਡਲਿਸਟ ਸੀ ਬਲਬੀਰ
ਉਹ ਲੰਡਨ (1948), ਹੇਲਸਿੰਕੀ (1952) ਅਤੇ ਮੈਲਬੋਰਨ (1956) ਓਲੰਪਿਕ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸੀ। ਉਸਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੁਆਰਾ ਆਧੁਨਿਕ ਓਲੰਪਿਕ ਇਤਿਹਾਸ ਦੇ 16 ਮਹਾਨ ਅਥਲੀਟਾਂ ਵਿੱਚੋਂ ਇੱਕ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਸੂਚੀ ‘ਚ ਸ਼ਾਮਲ ਹੋਣ ਵਾਲਾ ਉਹ ਦੇਸ਼ ਦਾ ਇਕਲੌਤਾ ਖਿਡਾਰੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h