ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਭਾਵ ਅੱਜ ਜੈਤੋ ਦੌਰੇ ‘ਤੇ ਪਹੁੰਚੀ।ਇੱਥੇ ਉਨ੍ਹਾਂ ਨੇ ਵਪਾਰੀਆਂ ਦੇ ਨਾਲ ਮੀਟਿੰਗ ਕੀਤੀ।ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਜਲਦ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
ਜੈਤੋ ‘ਚ ਉਨ੍ਹਾਂ ਨੇ ਕਾਂਗਰਸ ਅਤੇ ‘ਆਪ’ ਸਰਕਾਰ ‘ਤੇ ਨਿਸ਼ਾਨੇ ਸਾਧੇ ਸਨ।ਦੂਜੇ ਪਾਸੇ, ਕਿਸਾਨਾਂ ਨੇ ਉਨ੍ਹਾਂ ਦੇ ਦੌਰੇ ਦਾ ਵਿਰੋਧ ਕੀਤਾ।ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਦੇ ਕਾਫਲੇ ਨੂੰ ਹਰੀਆਂ ਝੰਡੀਆਂ ਦਿਖਾਈਆਂ ਅਤੇ ਸ਼ਾਂਤਮਈ ਪ੍ਰਦਰਸ਼ਨ ਕੀਤਾ।ਹਰਸਿਮਰਤ ਕੌਰ ਨੇ ਕਿਹਾ ਕਿ ਕਿਸਾਨਾਂ ਲਈ ਮੈਂ ਕੇਂਦਰ ਤੋਂ ਅਸਤੀਫਾ ਦਿੱਤਾ।ਜੇਕਰ ਕਿਸਾਨ ਹੁਣ ਵੀ ਅਜਿਹਾ ਕਰ ਰਹੇ ਹਨ ਤਾਂ ਉਨ੍ਹਾਂ ਦੀ ਮਰਜ਼ੀ ਹੈ।