ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗਿਆ। ਜਾਣਕਾਰੀ ਮੁਤਾਬਕ 20 ਸਾਲਾ ਅਰਸ਼ਦੀਪ ਸਿੰਘ ਜੋ ਮਾਨਸਾ ਦੇ ਪੁਲਸ ਲਾਈਨ ’ਚ ਤਾਇਨਾਤ ਸੀ, ਕਿਸੇ ਕਾਰਨ ਤੋਂ ਪਰੇਸ਼ਾਨ ਰਹਿੰਦਾ ਸੀ।
ਦੱਸਣਯੋਗ ਹੈ ਕਿ ਡਿਊਟੀ ਕਰਨ ਦੇ ਬਾਅਦ ਜਿਵੇਂ ਹੀ ਉਹ ਘਰ ਵਾਪਸ ਆਇਆ ਤਾਂ ਉਸ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਡੀ.ਐੱਸ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਕਿਸੇ ਪਰੇਸ਼ਾਨੀ ਦੇ ਚੱਲਦੇ ਕਾਂਸਟੇਬਲ ਨੇ ਇਹ ਕਦਮ ਚੁੱਕਿਆ ਹੈ, ਜਿਸ ਦੀ ਪੁਲਸ ਜਾਂਚ ਕਰ ਰਹੀਹੈ।