Services at Sewa Kendras: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਕੇਸਾਂ ਦੀ ਦਰ ਘਟ ਕੇ 0.16 ਫੀਸਦ ਰਹਿ ਗਈ ਹੈ, ਜੋ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਸਬੰਧੀ ਹੁਣ ਤੱਕ ਦੀ ਸਭ ਤੋਂ ਘੱਟ ਦਰ ਹੈ।
ਅਮਨ ਅਰੋੜਾ ਇੱਥੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ (ਡੀ.ਸੀਜ਼.) ਨਾਲ ਵੀਡੀਓ ਕਾਨਫਰੰਸ ਰਾਹੀਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਅਤੇ ਪੈਂਡਿੰਗ ਪਏ ਮਾਮਲਿਆਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸੀ।
ਸੇਵਾ ਕੇਂਦਰਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਅਜਿਹੇ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਕੋਲ ਸਭ ਤੋਂ ਵੱਧ ਕੇਸ ਬਕਾਇਆ ਪਏ ਹਨ, ਵੱਲੋਂ ਕੇਸ ਵਾਪਸ ਭੇਜਣ ਸਮੇਂ ਦਿੱਤੇ ਜਾਣ ਵਾਲੇ ਕਾਰਨਾਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਅਜਿਹੇ ਅਧਿਕਾਰੀਆਂ/ਕਰਮਚਾਰੀਆਂ, ਜੋ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਮੇਂ ਬੇਲੋੜੇ ਇਤਰਾਜ਼ ਲਗਾਉਣ ਤੋਂ ਇਲਾਵਾ ਵਾਧੂ ਦਸਤਾਵੇਜ਼ਾਂ ਦੀ ਮੰਗ ਕਰ ਰਹੇ ਹਨ, ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਸੂਬੇ ਵਿੱਚ ਇਸ ਵੇਲੇ ਕਿਸੇ ਵਜ੍ਹਾ ਕਾਰਨ ਵਾਪਸ ਭੇਜ ਜਾਣ ਵਾਲੇ ਕੇਸਾਂ ਦੀ ਦਰ 0.56 ਫੀਸਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੀਤੀ ਗਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਮਨ ਅਰੋੜਾ ਨੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਫਲਾਈਨ ਢੰਗ ਨਾਲ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਮੁਹੱਈਆ ਕਰਵਾਉਣ ਲਈ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਇਹ ਸੇਵਾਵਾਂ ਲੋਕਾਂ ਨੂੰ ਹੋਰ ਵੀ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਸੇਵਾਵਾਂ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਗਿਣਤੀ ਨੂੰ ਘਟਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
Setting a new benchmark, Punjab has brought down the pendency of services being provided via Sewa Kendras to as low as 0.16%, which is all time lowest in the state so far, said Governance Reforms & Public Grievances Minister @AroraAmanSunam. pic.twitter.com/Cv5xy80NNc
— Government of Punjab (@PunjabGovtIndia) May 26, 2023
ਸੇਵਾਵਾਂ ਪ੍ਰਦਾਨ ਕਰਨ ਅਤੇ ਸੇਵਾ ਕੇਂਦਰਾਂ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਹੋਰ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਸੇਵਾ ਕੇਂਦਰਾਂ ਵਿੱਚ ਆਫਲਾਈਨ ਢੰਗ ਨਾਲ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਤੋਂ ਇਲਾਵਾ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਯਤਨਸ਼ੀਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h