India Weather Update: ਅਰਬ ਸਾਗਰ ਤੋਂ ਨਮੀ ਦੇ ਕਾਰਨ, ਉੱਤਰ-ਪੱਛਮੀ ਭਾਰਤ ਵਿੱਚ 27 ਮਈ ਤੇ 28 ਮਈ ਨੂੰ ਗਰਜ ਅਤੇ ਤੂਫ਼ਾਨ ਦੇ ਮੌਸਮ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਸ ਦਾ ਪ੍ਰਭਾਵ ਕੱਲ੍ਹ ਤੋਂ ਜ਼ਿਆਦਾਤਰ ਉੱਤਰ ਪ੍ਰਦੇਸ਼ ਵਿੱਚ ਹੋਵੇਗਾ ਅਤੇ ਅਗਲੇ ਦਿਨ ਤੋਂ ਇਹ ਘੱਟ ਜਾਵੇਗਾ। ਆਈਐਮਡੀ ਦੇ ਵਿਗਿਆਨੀ ਡਾ: ਸੋਮਾ ਸੇਨ ਰਾਏ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਗਰਜ਼-ਤੂਫ਼ਾਨ ਜਾਰੀ ਰਹੇਗਾ।
ਇਸ ਦੇ ਨਾਲ ਹੀ ਵਿਭਾਗ ਮੁਤਾਬਕ ਅਗਲੇ 3-4 ਦਿਨਾਂ ਤੱਕ ਦਿੱਲੀ ‘ਚ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਰਿਆਣਾ, ਉੱਤਰ-ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਪਰ ਭਲਕੇ ਉੱਤਰ-ਪੂਰਬੀ ਉੱਤਰ ਪ੍ਰਦੇਸ਼ ‘ਚ ਭਾਰੀ ਮੀਂਹ ਅਤੇ ਹੋਰ ਇਲਾਕਿਆਂ ‘ਚ ਤੂਫਾਨ ਆਉਣ ਦੀ ਸੰਭਾਵਨਾ ਹੈ।
IMD ਨੇ ਟਵੀਟ ਕਰ ਕੀਤਾ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਟਵੀਟ ਵਿੱਚ ਕਿਹਾ, “ਉੱਤਰ-ਪੂਰਬੀ ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਦੱਖਣੀ ਉੱਤਰਾਖੰਡ ਵਿੱਚ ਮੀਂਹ/ਗਰਜ, ਬਿਜਲੀ/ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।” ਇਸ ਦੇ ਨਾਲ ਹੀ ਦਿੱਲੀ ਏਅਰਪੋਰਟ ਦੇ ਟਵਿਟਰ ਹੈਂਡਲ ‘ਤੇ ਪੋਸਟ ਕੀਤਾ ਗਿਆ ਕਿ ਖਰਾਬ ਮੌਸਮ ਕਾਰਨ ਦਿੱਲੀ ਏਅਰਪੋਰਟ ‘ਤੇ ਫਲਾਈਟ ਸੰਚਾਲਨ ਪ੍ਰਭਾਵਿਤ ਹੋਇਆ ਹੈ। ਬਾਰਸ਼ ਕਾਰਨ ਦਿੱਲੀ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ।
#UPDATE | A cluster of cloud patches are passing through the Delhi-NCR. Thunderstorm/ Duststorm with light to moderate intensity rain and gusty winds with speed of 40-70 km/h would continue Delhi-NCR & adjoining areas during the next 2 hours: IMD Update https://t.co/b3c6kluf59
— ANI (@ANI) May 27, 2023
ਇਸ ਦੇ ਨਾਲ ਹੀ ਉਨ੍ਹਾਂ ਕਿਹਾ, ‘ਅਸੀਂ ਹਰਿਆਣਾ, ਉੱਤਰ-ਪੂਰਬੀ ਰਾਜਸਥਾਨ, ਯੂਪੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ, ਪਰ ਕੱਲ੍ਹ ਉੱਤਰ-ਪੂਰਬੀ ਯੂਪੀ ‘ਚ ਭਾਰੀ ਮੀਂਹ ਅਤੇ ਹੋਰ ਇਲਾਕਿਆਂ ‘ਚ ਤੂਫ਼ਾਨ ਦੀ ਸੰਭਾਵਨਾ ਹੈ।’
ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਦਿੱਲੀ-ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪਿਆ। ਮੌਸਮ ‘ਚ ਆਏ ਇਸ ਅਚਾਨਕ ਬਦਲਾਅ ਕਾਰਨ ਉੱਤਰੀ ਭਾਰਤ ‘ਚ ਪੈ ਰਹੀ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਰਾਜਧਾਨੀ ਦਿੱਲੀ ‘ਚ ਸ਼ਨੀਵਾਰ ਸਵੇਰੇ ਘੱਟੋ-ਘੱਟ ਤਾਪਮਾਨ 19.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ ਸੱਤ ਡਿਗਰੀ ਸੈਲਸੀਅਸ ਘੱਟ ਹੈ। ਦੂਜੇ ਪਾਸੇ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h