ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਈ ਪ੍ਰੋਗਰਾਮਾਂ ‘ਚ ਸ਼ਾਮਿਲ ਹੋਏ।ਦੱਸਣਯੋਗ ਹੈ ਕਿ ਸੀਐਮ ਚੰਨੀ ਸਾਬਕਾ ਮੰਤਰੀ ਅਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਮਿਲਣ ਤੋਂ ਬਾਅਦ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦੀ ਰਿਹਾਇਸ਼ ‘ਤੇ ਪਹੁੰਚੇ।ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਕੈਬਿਨੇਟ ਮੰਤਰੀ ਤ੍ਰਿਪਤ ਬਾਜਵਾ, ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਵੀ ਦਿਸੇ।
ਹਾਲਾਂਕਿ ਇਸ ਤੋਂ ਬਾਅਦ ਉਹ ਪਠਾਨਕੋਟ ਪਹੁੰਚ ਕੇ ਕਾਲੀ ਮਾਤਾ ਮੰਦਿਰ ‘ਚ ਨਤਮਸਤਕ ਹੋਏ।ਇਸਤੋਂ ਇਲਾਵਾ ਉਨ੍ਹਾਂ ਨੇ ਦੀਨਾ ਨਗਰ ਪਹੁੰਚ ਕੇ ਇੱਕ ਸਮਾਰੋਹ ਨੂੰ ਸੰਬੋਧਿਤ ਕੀਤਾ।ਇਸ ਸਮਾਰੋਹ ਦੌਰਾਨ ਸੀਐਮ ਚੰਨੀ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦੇ ਤਹਿਤ ‘ਲਾਲ ਲਕੀਰ’ ਦੇ ਅੰਦਰ ਘਰਾਂ ‘ਚ ਰਹਿਣ ਵਾਲੇ ਲੋਕਾਂ ਨੂੰ ਮਾਲਿਕਾਨਾ ਅਧਿਕਾਰ ਦੇਣ ਦੇ ਲਈ ਜਾਇਦਾਦ ਕਾਰਡ ਵੀ ਸੌਂਪੇ।
ਇਸ ਤੋਂ ਇਲਾਵਾ ਉਹ ਸਵਾਮੀ ਗੁਰਦੀਪ ਗਿਰੀ ਜੀ ਨੂੰ ਵੀ ਮਿਲੇ।ਦੂਜੇ ਪਾਸੇ ਸਵਾਮੀ ਗੁਰਦੀਪ ਗਿਰੀ ਜੀ ਨੇ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ।ਇਸਦੇ ਨਾਲ ਸਵਾਮੀ ਗੁਰਦੀਪ ਗਿਰੀ ਜੀ ਨੇ ਐਮਕੇਐਮ ਪਬਲਿਕ ਸਕੂਲ, ਪਠਾਨਕੋਟ ‘ਚ ਇੱਕ ਹੋਸਟਲ ਦਾ ਨੀਂਹ ਪੱਥਰ ਰੱਖਿਆ।