ਸੋਮਵਾਰ, ਮਾਰਚ 23, 2026 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

PSPCL ਦਾ SDO ਅਤੇ ਲਾਈਨਮੈਨ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਫੋਨਪੇਅ ਰਾਹੀਂ ਲੈ ਚੁੱਕੇ ਨੇ 34,000 ਰੁਪਏ

Punjab Vigilance Bureau: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸਡੀਓ ਤੇ ਲਾਈਨਮੈਨ ਨੂੰ ਰਿਸ਼ਵਤ ਦੀਆਂ ਸ਼ਿਕਾਇਤਾਂ ਮਿਲਣ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਮਈ 31, 2023
in ਪੰਜਾਬ
0

Punjab Anti-Corruption Action: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀਐਸਪੀਸੀਐਲ ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇੱਕ ਸਬ ਡਿਵੀਜ਼ਨਲ ਅਫਸਰ (ਐਸਡੀਓ) ਮੋਹਨ ਲਾਲ ਅਤੇ ਇੱਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸਡੀਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ ‘ਜੀਵਨ ਸੰਨਜ਼’ ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀਐਸਪੀਸੀਐਲ ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ ‘ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags: bribe casepro punjab tvPSPCL's LinemanPSPCL's SDOpunjab newsPunjab Vigilance Bureaupunjabi news
Share202Tweet126Share51

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.