Anganwadi Centers Summer Vacation: ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜੁਲਾਈ 2023 ਨੂੰ ਖੁੱਲ੍ਹਣਗੇ।
ਉਨ੍ਹਾਂ ਆਂਗਣਵਾੜੀ ਸੈਟਰਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆਂ ਤੋਂ ਇਲਾਵਾ ਇਸ ਸਮੇਂ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਸਨਮੁੱਖ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਅਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆਂ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h