POSHAN Tracker App: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46,28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਅਤੇ ਇਸ ਅਭਿਆਨ ਦੇ ਜ਼ਮੀਨੀ ਪੱਧਰ ’ਤੇ ਨਿਰੀਖਣ ਲਈ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ ਤਾਂ ਜੋ ਉਨ੍ਹਾਂ ਨੂੰ ਆਪਣੇ ਪੱਲਿਓਂ ਡੇਟਾ ਨਾ ਖ਼ਰਚਣਾ ਪਵੇ।
ਇਸ ਵਾਸਤੇ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ।
ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ ਤੇ ਹੁਣ ਸਮਰਪਿਤ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
Cabinet Minister Dr. Baljit Kaur said that facility of mobile data package of ₹2000 per year has been approved for each anganwadi centre to implement Poshan Tracker App in efficient manner & 27,314 authorised anganwadi centres in state will get data package worth ₹5.4 crores/yr pic.twitter.com/ADKJvnzs09
— Government of Punjab (@PunjabGovtIndia) May 31, 2023
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਟਾ ਪੈਕੇਜ ਦੀ ਵੰਡ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਿਸ ਨਾਲ ਆਂਗਣਵਾੜੀ ਵਰਕਰਾਂ ਨੂੰ ਆਪਣੇ ਸਮਾਰਟਫ਼ੋਨ ਰਾਹੀਂ ਪੋਸ਼ਨ ਟਰੈਕਰ ਦੀ ਬਿਹਤਰ ਵਰਤੋਂ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h