CM Mann Z+ Secutiry: ਬੀਤੇ ਦਿਨੀਂ ਕੇਂਦਰ ਨੇ ਪੰਜਾਬ ਸੀਐਮ ਭਗਵੰਤ ਮਾਨ ਨੂੰ Z+ ਕੈਟਾਗਿਰੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਜਿਸ ‘ਤੇ ਹੁਣ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਨੇ ਕੇਂਦਰ ਵਲੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਿਪੋਰਟ ਮੁਤਾਬਕ ਸੀਐਮ ਨੇ ਇਸ ਸਬੰਧੀ ਕੇਂਦਰ ਨੂੰ ਚਿੱਠੀ ਲਿੱਖੀ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 25 ਮਈ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਵੀਆਈਪੀ ਸੁਰੱਖਿਆ ਨਾਲ ਸਬੰਧਤ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਇਹ ਫੈਸਲਾ ਲਿਆ ਹੈ। ਜ਼ੈੱਡ ਪਲੱਸ ਸੁਰੱਖਿਆ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਹੇਠ 55 ਕਮਾਂਡੋ ਤਾਇਨਾਤ ਕੀਤੇ ਜਾਣੇ ਸਨ। ਜਿਸ ਵਿੱਚ 10 ਤੋਂ ਵੱਧ NSG ਕਮਾਂਡੋ ਸ਼ਾਮਲ ਹੋਣਗੇ।
ਖੁਫੀਆ ਏਜੰਸੀਆਂ ਦੀ ਰਿਪੋਰਟ ‘ਤੇ ਮਿਲੀ ਸੁਰੱਖਿਆ
ਹਾਲ ਹੀ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਸ਼ੁਰੂ ਕੀਤੀ ਗਈ ਵੱਖਵਾਦੀ ਮੁਹਿੰਮ ਤੋਂ ਬਾਅਦ ਪੰਜਾਬ ‘ਚ ਬਦਲੇ ਹਾਲਾਤਾਂ ਨੂੰ ਦੇਖਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਲਿਆ ਗਿਆ ਹੈ। ਖ਼ੁਫ਼ੀਆ ਏਜੰਸੀਆਂ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ ਵਿੱਚ ਸੀਐਮ ਮਾਨ ਨੂੰ ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਸ਼ੁਰੂ ਕੀਤੇ ਗਏ ਅਪਰੇਸ਼ਨ ਕਾਰਨ ਖ਼ਤਰਾ ਦੱਸਿਆ ਗਿਆ ਸੀ। ਇਸ ਦੇ ਨਾਲ ਹੀ ਸੀਐਮ ਮਾਨ ਦੀ ਸੁਰੱਖਿਆ ਟੀਮ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਅਤੇ ਸੀਐਮ ਸੁਰੱਖਿਆ ਕਾਫੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h