ਬੁੱਧਵਾਰ, ਜਨਵਰੀ 21, 2026 05:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ

  ਵਿਧਾਨ ਸਭਾ ਸਪੀਕਰ ਵੱਲੋਂ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਸਬੰਧੀ ਮੀਟਿੰਗ

by Gurjeet Kaur
ਜੂਨ 2, 2023
in ਪੰਜਾਬ
0

Chandigarh – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਛੇਤੀ ਹੀ ਕਰੋੜਾਂ ਰੁਪਏ ਦੇ ਫ਼ੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਇਹ ਭਰੋਸਾ ਵਿਧਾਨ ਸਭਾ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਵਿਧਾਇਕਾਂ, ਸਿਹਤ ਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਸਿਹਤ ਟੀਮ ਨਾਲ ਮੀਟਿੰਗ ਦੌਰਾਨ ਦਿਵਾਇਆ। ਸੰਧਵਾਂ ਨੇ ਆਖਿਆ ਕਿ ਫ਼ਰੀਦਕੋਟ ਵਾਸੀਆਂ ਨੂੰ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਦੀਆਂ ਖ਼ਸਤਾ ਹਾਲਤ ਇਮਾਰਤਾਂ ਨੂੰ ਛੇਤੀ ਤੋਂ ਛੇਤੀ ਨਵਿਆਉਣ ਲਈ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।

ਸਪੀਕਰ ਨੇ ਕਿਹਾ ਕਿ ਫ਼ਰੀਦਕੋਟ ਦੇ ਜ਼ਿਲ੍ਹਾ ਹਸਪਤਾਲ ਵਿੱਚ 6.33 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਐਮ.ਐਚ.ਸੀ. ਦੀ 30 ਬੈੱਡਾਂ ਦੀ ਨਵੀਂ ਇਮਾਰਤ ਦਾ ਕੰਮ ਸਮਾਂਬੱਧ ਤਰੀਕੇ ਨਾਂਲ ਮੁਕੰਮਲ ਕੀਤਾ ਜਾਵੇ ਅਤੇ ਇਸ ਹਸਪਤਾਲ ਵਿੱਚ ਬਲੱਡ ਬੈਂਕ ਸਥਾਪਤ ਕਰਨ ਦੀ ਜ਼ਰੂਰਤ ਵੱਲ ਵੀ ਧਿਆਨ ਕੇਂਦਰਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਨੂੰ ਸਬ-ਡਿਵੀਜ਼ਨਲ ਹਸਪਤਾਲ ਬਣਾਉਣ ਸਬੰਧੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕੋਟਕਪੂਰਾ ਦੇ ਸਬ-ਡਿਵੀਜ਼ਨਲ ਹਸਪਤਾਲ ਸਣੇ ਜ਼ਿਲ੍ਹੇ ਵਿੱਚ ਦੋ ਸਬ-ਡਿਵੀਜ਼ਨਲ ਹਸਪਤਾਲ ਹੋ ਜਾਣਗੇ। ਇਸ ਸਬੰਧੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਸਿੰਘ ਨੇ ਭਰੋਸਾ ਦਿਵਾਇਆ ਕਿ ਸੀ.ਐਚ.ਸੀ. ਜੈਤੋ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਸਬੰਧੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇਗੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਸਿਵਲ ਹਸਪਤਾਲ ਨੂੰ ਹਾਟ-ਲਾਈਨ ਬਿਜਲੀ ਸਹੂਲਤ ਉਪਲਬਧ ਕਰਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਲੋੜ ਮੁਤਾਬਕ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨ ਲਈ ਆਖਿਆ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਸੂਬੇ ਭਰ ਵਿੱਚ ਸਿਹਤ ਵਿਭਾਗ ਦੀ ਪੁਨਰ-ਸੰਚਰਨਾ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀ ਘਾਟ ਪੂਰੀ ਹੋ ਜਾਵੇਗੀ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਵਿਭਾਗ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਤੇ ਗਣਤੰਤਰ ਦਿਵਸ ਮੌਕੇ ਸਨਮਾਨਤ ਵੀ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਿਵਲ ਸਰਜਨ ਫ਼ਰੀਦਕੋਟ ਅਨਿਲ ਗੋਇਲ ਨੇ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਲੋੜੀਂਦੇ ਮੈਡੀਕਲ ਉਪਕਰਣਾਂ ਬਾਰੇ ਜਾਣੂ ਕਰਵਾਇਆ।
ਮੀਟਿੰਗ ਵਿੱਚ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਢੀ ਢੋਸ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Tags: aapKultar Singh Sandhwanpro punjab tvpunjab government
Share209Tweet131Share52

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.