Punjab CM Mann Live: ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਘੰਟਾ ਚੱਲੀ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣਾ ਪੱਖ ਪੇਸ਼ ਕੀਤਾ, ਪਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮੁੱਦੇ ‘ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।
ਦੱਸ ਦਈਏ ਕਿ ਪਾਣੀ ਦੇ ਮੁੱਦਿਆਂ ਵਾਂਗ ਇਹ ਮੀਟਿੰਗ ਵੀ ਬੇਨਤੀਜਾ ਰਹੀ। ਇਸ ਮੀਟਿੰਗ ਮਗਰੋਂ ਪੰਜਾਬ ਸੀਐਮ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ।
ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰ ਸੀਐਮ ਮਾਨ ਨੇ ਕਿਹਾ-
1970 ਵਿੱਚ ਬੰਸੀਲਾਲ ਹਰਿਆਣਾ ਦੇ ਮੁੱਖ ਮੰਤਰੀ ਸੀ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਯੂਨੀਵਰਸਿਟੀ ਦਾ ਕੁਝ ਹਿੱਸਾ ਕੱਢ ਲਿਆ ਤੇ ਕਾਲਜਾਂ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਜੋੜ ਦਿੱਤਾ। ਇਸ ਵੇਲੇ ਪੰਜਾਬ ਯੂਨੀਵਰਸਿਟੀ ਨੂੰ 40 ਫੀਸਦੀ ਫੰਡ ਦੇ ਰਿਹਾ ਹੈ। ਹਿਮਾਚਲ ਨੇ ਵੀ ਆਪਣੀ ਮਰਜ਼ੀ ਨਾਲ ਆਪਣਾ ਹਿੱਸਾ ਛੱਡ ਦਿੱਤਾ। ਇਸ ਤੋਂ ਬਾਅਦ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਖੇਡ ਸ਼ੁਰੂ ਹੋਈ।
ਵੇਖੋ ਸੀਐਮ ਮਾਨ ਦੀ ਪ੍ਰੈਸ ਕਾਨਫਰੰਸ ਲਾਈਵ:
ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ 26 ਅਗਸਤ 2008 ਨੂੰ ਲਿਖੀ ਚਿੱਠੀ ਦਿਖਾਈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਸਬੰਧੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।
ਇਸ ਤੋਂ ਬਾਅਦ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਨੂੰ ਕੇਂਦਰੀ ਸੰਸਥਾ ਨਾ ਬਣਾਉਣ ਲਈ ਪੱਤਰ ਲਿਖਿਆ। ਫਿਰ 30 ਜੂਨ 2022 ਨੂੰ ਪੰਜਾਬ ਅਸੈਂਬਲੀ ਵਿੱਚ ਇੱਕ ਮਤਾ ਪਾਸ ਕਰਕੇ ਕਿਹਾ ਕਿ ਕੇਂਦਰ ਪੀਯੂ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਅੰਤਰਰਾਜੀ ਸੰਸਥਾ ਰਹੇਗੀ।
ਅਗਸਤ 2022 ਵਿੱਚ, ਕਾਂਗਰਸ ਦੀਆਂ ਮਹਿਲਾ ਵਿਧਾਇਕਾਂ ਨੇ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਪ੍ਰਸਤਾਵ ਲਿਆਂਦਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੁਆਰਾ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ।
ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਾਨ ਨੇ ਕਿਹਾ ਕਿ ਸਾਡੇ ਵੱਲੋਂ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। ਉਨ੍ਹਾਂ ਇਹ ਵੀ ਤਾਅਨਾ ਮਾਰਿਆ ਕਿ ਕੀ ਹਰਿਆਣਾ ਦੇ ਲੋਕ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਅਜਿਹਾ ਨਹੀਂ ਬਣਾ ਸਕੇ ਕਿ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਤੋਂ ਡਿਗਰੀਆਂ ਮੰਗ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h