Canada Wildfire: ਕੈਨੇਡਾ ਦੇ ਜੰਗਲਾਂ ਵਿੱਚ ਹੁਣ ਤੱਕ ਦੀ ਸਭ ਤੋਂ ਭਿਆਨਕ ਅੱਗ ਰਿਕਾਰਡ ਕੀਤੀ ਗਈ ਹੈ। ਇਸ ਦਾ ਅਸਰ ਇੱਥੋਂ ਦੇ ਲਗਪਗ ਸਾਰੇ 10 ਸੂਬਿਆਂ ਅਤੇ ਸ਼ਹਿਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅਧਿਕਾਰੀਆਂ ਮੁਤਾਬਕ ਅਗਸਤ ਤੱਕ ਸਥਿਤੀ ਹੋਰ ਖ਼ਰਾਬ ਹੋਣ ਦੀ ਸੰਭਾਵਨਾ ਹੈ। ਹੁਣ ਤੱਕ ਕਰੀਬ 33 ਹਜ਼ਾਰ ਵਰਗ ਕਿਲੋਮੀਟਰ ਦਾ ਇਲਾਕਾ ਸੜ ਚੁੱਕਾ ਹੈ।
ਦੱਸ ਦਈਏ ਕਿ ਇਹ ਪਿਛਲੇ 10 ਸਾਲਾਂ ਦੀ ਔਸਤ ਨਾਲੋਂ 13 ਗੁਣਾ ਵੱਧ ਹੈ ਅਤੇ ਬੈਲਜੀਅਮ ਦੇ ਕੁੱਲ ਖੇਤਰਫਲ ਨਾਲੋਂ ਵੱਡਾ ਹੈ। ਇਸ ਕਾਰਨ 1 ਲੱਖ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ। ਕੈਨੇਡਾ ‘ਚ ਇਸ ਸਮੇਂ 413 ਜੰਗਲਾਂ ਦੀ ਅੱਗ ਲੱਗੀ ਹੋਈ ਹੈ, ਜਿਨ੍ਹਾਂ ‘ਚੋਂ 249 ਮਾਮਲਿਆਂ ‘ਚ ਸਥਿਤੀ ਕਾਬੂ ਤੋਂ ਬਾਹਰ ਹੈ। ਇਸ ਦਾ ਧੂੰਆਂ ਹੁਣ ਕੈਨੇਡਾ ਤੋਂ ਇਲਾਵਾ ਅਮਰੀਕਾ ਦੇ ਕਈ ਰਾਜਾਂ ਵਿੱਚ ਵੀ ਫੈਲਣਾ ਸ਼ੁਰੂ ਹੋ ਗਿਆ ਹੈ। ਜਿਸ ਦੇ ਚਲਦਿਆਂ ਨਿਊਯਾਰਕ, ਮਿਨੇਸੋਟਾ, ਕੁਈਨਜ਼ ਅਤੇ ਮੈਸੇਚਿਉਸੇਟਸ ਲਈ ਹਵਾਈ ਅਲਰਟ ਜਾਰੀ ਕੀਤਾ ਗਿਆ ਹੈ।
ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਸਮੇਤ ਕਈ ਦੇਸ਼ਾਂ ਦੇ ਇੱਕ ਹਜ਼ਾਰ ਤੋਂ ਵੱਧ ਫਾਇਰਫਾਈਟਰ ਮਦਦ ਲਈ ਕੈਨੇਡਾ ਵਿੱਚ ਮੌਜੂਦ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ- ਸਥਿਤੀ ਲੋਕਾਂ ਲਈ ਡਰਾਉਣੀ ਹੈ। ਕਈ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਅਸੀਂ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਪ੍ਰਧਾਨ ਮੰਤਰੀ ਟਰੂਡੋ ਨੇ ਮਦਦ ਦੇਣ ਲਈ ਸਾਰੇ ਦੇਸ਼ਾਂ ਦਾ ਧੰਨਵਾਦ ਕੀਤਾ ਹੈ।
ਇਸ ਤੋਂ ਪਹਿਲਾਂ ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਦੇ ਜੰਗਲਾਂ ‘ਚ ਲੱਗੀ ਅੱਗ ‘ਤੇ ਕਾਫੀ ਹੱਦ ਤੱਕ ਕਾਬੂ ਪਾਇਆ ਗਿਆ ਸੀ। ਇੱਥੇ ਜੰਗਲ ਦੀ ਅੱਗ ਕਾਰਨ 200 ਘਰ ਸੜ ਗਏ। ਇਸ ਦੇ ਨਾਲ ਹੀ ਕਰੀਬ 16 ਹਜ਼ਾਰ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਗਏ। ਕਿਊਬਿਕ ਵਿੱਚ ਕਰੀਬ 164 ਸਰਗਰਮ ਜੰਗਲੀ ਅੱਗ ਹਨ ਅਤੇ ਲਗਭਗ 10,000 ਲੋਕ ਆਪਣੇ ਘਰ ਛੱਡ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h