ਪਿਛਲੇ ਦਿਨੀਂ ਗੁਰਦਾਸਪੁਰ ਦੇ ਪਿੰਡ ਚੱਠਾ ਦੇ ਰਹਿਣ ਵਾਲੇ ਨਾਇਕ ਮਨਦੀਪ ਸਿੰਘ ਜੋ ਪੁੰਛ ‘ਚ ਹਮਲੇ ਦੌਰਾਨ ਸ਼ਹੀਦ ਹੋਇਆ ਸੀ।
ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ਅੱਜ ਪਿੰਡ ਚੱਠਾ ਵਿਖੇ ਹੋਈ ਜਿੱਥੇ ਸ਼ਹੀਦ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਨਦੀਪ ਦੇ ਘਰ ਪਾਏ ਜਿੱਥੈ ਹਾਜ਼ਰੀ ਭਰਨ ਲਈ ਤੇ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਉਨ੍ਹਾਂ ਨਾਲ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਪਹੁੰਚੇ ਜਿਥੇ ਉਨ੍ਹਾਂ ਪਰਿਵਾਰ ਨਾਲ ਸਮਾਂ ਬੀਤਿਆ ਅਤੇ ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਨਦੀਪ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਹਨ।
 
			 
		    









