35th Mother and Child Care Center: ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ। ਦੱਸ ਦਈਏ ਕਿ 8.59 ਕਰੋੜ ਰੁਪਏ ਦੀ ਲਾਗਤ ਵਾਲਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਜੱਚਾ-ਬੱਚਾ ਦੇਖਭਾਲ ਕੇਂਦਰ ‘ਚ 50 ਬਿਸਤਰਿਆਂ ਦੀ ਸਮਰਥਾ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇੱਕ ਸਾਲ ਦੇ ਅੰਦਰ 45 ਸਿਹਤ ਕੇਂਦਰਾਂ ਵਿੱਚੋਂ 35 ਸਿਹਤ ਕੇਂਦਰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ।
ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਦੇ ਪਹਿਲੇ ਦਿਨ ਤੋਂ ਸਿਹਤ, ਸਿੱਖਿਆ, ਰੋਜ਼ਗਾਰ ਤੇ ਬਿਜਲੀ ਦੇ ਖੇਤਰ ਨੂੰ ਪ੍ਰਮੁੱਖ ਤੌਰ ‘ਤੇ ਤਰਜੀਹ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿਚ ਹੁਣ ਤੱਕ 584 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿੱਥੋਂ ਹੁਣ 31.19 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਨੇ ਛੇਤੀ ਹੀ 75 ਤੋਂ 100 ਕਲੀਨਿਕ ਹੋਰ ਖੋਲ੍ਹਣ ਦਾ ਐਲਾਨ ਕੀਤਾ ਤਾਂ ਕਿ ਲੋਕਾਂ ਨੂੰ ਘਰ ਦੇ ਨੇੜ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।
ਅਸੀਂ 1 ਸਾਲ ‘ਚ 35 ਜੱਚਾ ਬੱਚਾ ਕੇਂਦਰ ਖੋਲ੍ਹ ਚੁੱਕੇ ਹਾਂ ਤੇ ਪੂਰੇ ਪੰਜਾਬ ‘ਚ 45 ਕੇਂਦਰ ਖੁੱਲ੍ਹਣਗੇ
ਅਸੀਂ ਇਨ੍ਹਾਂ ਕੇਂਦਰਾਂ ਨੂੰ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਹੈ ਤਾਂ ਜੋ ਮਾਂ ਤੇ ਬੱਚੇ ਦੀ ਪੂਰੀ ਸਾਂਭ-ਸੰਭਾਲ ਕੀਤੀ ਜਾ ਸਕੇ
ਪਿਛਲੀਆਂ ਸਰਕਾਰਾਂ ਨੇ ਸਿਹਤ ਖੇਤਰ ਨੂੰ ਲਾਵਾਰਿਸ ਛੱਡਿਆ ਹੋਇਆ ਸੀ
— CM @BhagwantMann pic.twitter.com/tJ0Q2cnd9i
— AAP Punjab (@AAPPunjab) June 7, 2023
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਘਰੇਲੂ ਬਿਜਲੀ ਦੇਣ ਦੀ ਵੀ ਗਾਰੰਟੀ ਦਿੱਤੀ ਸੀ ਅਤੇ ਸਾਡੇ ਵਿਰੋਧੀ ਦੋਸ਼ ਲਾਉਂਦੇ ਸਨ ਕਿ ਇਹ ਗਾਰੰਟੀ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਵੇਲੇ 88 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।
15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ
ਸਿੱਖਿਆ ਦੇ ਖੇਤਰ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਇਸ ਵਾਰ ਪੰਜਵੀਂ, ਅੱਠਵੀਂ, ਦਸਵੀਂ ਕਲਾਸਾਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਬਾਜ਼ੀ ਮਾਰੀ ਹੈ ਅਤੇ ਉਨ੍ਹਾਂ ਨੇ ਖੁਦ ਇਨ੍ਹਾਂ ਬੱਚਿਆਂ ਨੂੰ 51-51 ਹਜ਼ਾਰ ਰੁਪਏ ਦਾ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵੀ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਉਤੇ ਹੁਣ ਵਿਸ਼ਵਾਸ ਹੋਣ ਲੱਗਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ ਭੇਜਿਆ ਗਿਆ ਅਤੇ ਹੁਣ ਫਿਨਲੈਂਡ ਭੇਜਿਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੇ ਸ਼ਖਸੀਅਤ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹੇ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਤੀਜਿਆਂ ‘ਚ ਸੁਧਾਰ ਹੋ ਰਿਹਾ ਹੈ
ਟੌਪ ਕਰਨ ਵਾਲੇ ਬੱਚਿਆਂ ਨੂੰ ₹51,000 ਦੀ ਇਨਾਮੀ ਰਾਸ਼ੀ ਦਿੱਤੀ ਜਾ ਰਹੀ ਹੈ
ਸਰਕਾਰੀ ਸਕੂਲਾਂ ‘ਚ 2 ਲੱਖ ਤੋਂ ਵੱਧ ਦਾਖਲੇ ਹੋ ਸਕਦੇ ਨੇ
ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜ ਰਹੇ ਹਾਂ
15 ਅਗਸਤ ਤੱਕ 15 #SchoolOfEminence ਖੋਲ੍ਹਾਂਗੇ
—CM @BhagwantMann pic.twitter.com/C1KCiKOCLE
— AAP Punjab (@AAPPunjab) June 7, 2023
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 15 ਅਗਸਤ ਤੱਕ ਸੂਬੇ ਵਿਚ 15 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਆਹਲਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਉਤੇ ਜ਼ੋਰ ਦਿੱਤਾ ਜਾਵੇਗਾ।
ਇੱਕ ਸਾਲ ‘ਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ
ਰੋਜ਼ਗਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ 29237 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਠੋਸ ਕਾਰਜ-ਵਿਧੀ ਅਪਣਾਈ ਗਈ ਜਿਸ ਕਰਕੇ 29000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨੌਕਰੀ ਨੂੰ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਸਾਡੀ ਸਰਕਾਰ ਪੀ.ਆਰ.ਟੀ.ਸੀ. ਨੂੰ ਮੁਨਾਫੇ ਵਿਚ ਲਿਆ ਰਹੀ ਹੈ ਅਤੇ ਇਸੇ ਤਰ੍ਹਾਂ ਮਿਲਕਫੈੱਡ ਨੂੰ ਹੋਰ ਪ੍ਰਫੁੱਲਤ ਕਰ ਲਈ ਕਦਮ ਚੁੱਕ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h