Dr. B.R. Ambedkar State Institute of Medical Sciences: ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਨੂਪ੍ਰਸਾਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਬਣ ਰਿਹਾ ਇਹ ਇੰਸਟੀਚਿਊਟ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਮਿਆਰੀ ਸੰਸਥਾ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਨ ਵਿੱਚ ਸਹਾਈ ਹੋਵੇਗੀ, ਦੂਜੇ ਪਾਸੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਹੂਲਤਾਂ ਮੁਹੱਈਆ ਕਰੇਗੀ।
ਵੇਨੂਪ੍ਰਸਾਦ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼, ਫ਼ਰੀਦਕੋਟ ਤੋਂ ਮਾਨਤਾ ਪ੍ਰਾਪਤ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿੱਚ ਰੈਗੂਲਰ ਕਲਾਸਾਂ ਜਲਦੀ ਸ਼ੁਰੂ ਹੋਣਗੀਆਂ।
Chairing a review meeting, Additional Chief Secretary to Chief Minister, Punjab, A. Venuprasad asked the officers to gear up for expediting the construction work on the prestigious Dr. B.R. Ambedkar State Institute of Medical Sciences, S.A.S. Nagar Mohali in a time bound manner. pic.twitter.com/To0aCjLXrF
— Government of Punjab (@PunjabGovtIndia) June 8, 2023
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇੰਸਟੀਚਿਊਟ 28 ਏਕੜ ਜ਼ਮੀਨ ਵਿੱਚ ਬਣੇਗਾ ਅਤੇ ਇਹ ਆਧੁਨਿਕ ਸਹੂਲਤਾਂ ਤੇ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜ ਦੀ ਥਾਂ ਅਤੇ ਨਕਸ਼ੇ ਨੂੰ ਪਹਿਲਾਂ ਹੀ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਤੇ ਇਸ ਵੱਡ-ਆਕਾਰੀ ਪ੍ਰਾਜੈਕਟ ਦਾ ਕੰਮ ਜਲਦੀ ਸ਼ੁਰੂ ਹੋਵੇਗਾ। ਵੇਨੂਪ੍ਰਸਾਦ ਨੇ ਉਮੀਦ ਜਤਾਈ ਕਿ ਨਵਾਂ ਮੈਡੀਕਲ ਕਾਲਜ ਇਲਾਜ ਤੇ ਡਾਕਟਰੀ ਟੈਸਟਾਂ ਦੀ ਸਹੂਲਤ ਨੂੰ ਵੱਡੇ ਪੱਧਰ ਉਤੇ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਕਾਲਜ ਵਿਚ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਤਾਲੀਮ ਹਾਸਲ ਕਰਨ ਲਈ ਆਉਣਗੇ, ਇਸ ਲਈ ਕਾਲਜ ਦੇ ਨਾਲ ਆਹਲਾ ਦਰਜੇ ਦੀਆਂ ਸਹੂਲਤਾਂ ਵਾਲਾ ਹੋਸਟਲ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਚਾਹਵਾਨ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ ਕਿਉਂ ਜੋ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਹੀ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਏ.ਵੇਨੂਪ੍ਰਸਾਦ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਲਈ ਕੰਮ ਵਿਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ।
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਮੌਕੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਨਿਰਧਾਰਤ ਸਮੇਂ ਦੇ ਅੰਦਰ ਕਾਰਜ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਏ.ਵੇਨੂਪ੍ਰਸਾਦ ਨੇ ਕਿਹਾ ਕਿ ਉਹ ਆਉਂਦੇ ਸਮੇਂ ਵਿਚ ਇਸ ਪ੍ਰਾਜੈਕਟ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਸਮੇਂ ਸਿਰ ਕੰਮ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਰਸਮਾਂ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਮੁੱਖ ਸਕੱਤਰ ਮੈਡੀਕਲ ਸਿੱਖਿਆ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਏ.ਕੇ ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਨੀਲਕੰਠ ਅਵਧ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰਹਿਮਾਂਸ਼ੂ ਜੈਨ ਅਤੇ ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸੰਦੀਪ ਗਾੜਾ ਤੇ ਹੋਰ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h