Punjab Travel Agents and Immigration Agencies: ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਵੇਗੀ। ਇਨ੍ਹਾਂ ਵਿਦਿਆਰਥੀਆਂ ‘ਚ ਜ਼ਿਆਦਾ ਪੰਜਾਬ ਨਾਲ ਸਬੰਧਤ ਹਨ ਤੇ ਉਨ੍ਹਾਂ ਨੂੰ ਕੈਨੇਡਾ ਵਿਚ ਇੰਮੀਗ੍ਰੇਸ਼ਨ ਕਾਨੂੰਨਾਂ ਦੇ ਮਾਹਿਰ ਵਕੀਲਾਂ ਵੱਲੋਂ ਸਹਾਇਤਾ ਦਿਵਾਈ ਜਾਵੇਗੀ।
ਇਸ ਦੇ ਨਾਲ ਹੀ ਧਾਲੀਵਾਲ ਨੇ ਇਨ੍ਹਾਂ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐਮਪੀਜ਼ ਨੂੰ ਵੀ ਚਿੱਠੀ ਲਿਖੀ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਸਥਾਨਕ ਪੰਜਾਬ ਭਵਨ ਵਿਖੇ ਐਨਆਰਆਈ ਵਿਭਾਗ ਨਾਲ ਜੁੜੇ ਪੂਰੇ ਪੰਜਾਬ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਆਮ ਵੇਖਣ ਵਿਚ ਆਇਆ ਹੈ ਕਿ ਠੱਗ ਟ੍ਰੈਵਲ ਏਜੰਟਾਂ ਦੇ ਚੁੰਗਲ ਵਿਚ ਬਹੁਤ ਸਾਰੇ ਪੰਜਾਬੀ ਫਸ ਜਾਂਦੇ ਹਨ। ਬਹੁਤੇ ਲੋਕ ਜਿੱਥੇ ਵਿਦੇਸ਼ਾਂ ਵਿਚ ਖੱਜਲ-ਖੁਆਰ ਹੁੰਦੇ ਹਨ ਉੱਥੇ ਹੀ ਕਈਆਂ ਦਾ ਲੱਖਾਂ ਰੁਪਿਆ ਵੀ ਖਰਾਬ ਹੋ ਜਾਂਦਾ ਹੈ।
ਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ ਦੇ ਹੁਕਮ
ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ ਕਰਕੇ 10 ਜੁਲਾਈ ਤੱਕ ਰਿਪੋਰਟ ਭੇਜੀ ਜਾਵੇ। ਉਨ੍ਹਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਬਹੁਤ ਸਾਰੇ ਟ੍ਰੈਵਲ ਏਜੰਟ ਗੈਰ ਕਾਨੂੰਨੀ ਤਰੀਕੇ ਨਾਲ ਇਮੀਗ੍ਰੇਸ਼ਨ ਦਾ ਕੰਮ ਕਰ ਰਹੇ ਹਨ।
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਸਟਮ ਪਾਰਦਰਸ਼ੀ ਤੇ ਸਾਫ-ਸੁਥਰਾ ਹੋਵੇਗਾ ਤਾਂ ਚੋਰ-ਮੋਰੀਆ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਬਿਲਕੁਲ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਠੱਗ ਅਤੇ ਜਾਅਲੀ ਟ੍ਰੈਵਲ ਏਜੰਟਾਂ/ਇੰਮੀਗ੍ਰੇਸ਼ਨ ਏਜੰਸੀਆਂ ਖਿਲਾਫ ਜਲਦ ਪੰਜਾਬ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੋਈ ਵੀ ਵਿਅਕਤੀ ਮਨੁੱਖੀ ਸਮੱਗਲਿੰਗ ਵਿਚ ਸ਼ਾਮਲ ਨਾ ਹੋ ਸਕੇ।
ਕੁਲਦੀਪ ਧਾਲੀਵਾਲ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿਚ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਗਲਤ ਮਾਮਲੇ ਵਿਚ ਜਾਣਬੁੱਝ ਕੇ ਫਸਾਇਆ ਗਿਆ ਹੈ ਜਾਂ ਝੂਠੇ ਪਰਚੇ ਦਰਜੇ ਕੀਤੇ ਗਏ ਹਨ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਅਜਿਹੇ ਮਾਮਲਿਆਂ ਦੀ ਪੜਤਾਲ ਕਰਵਾ ਕੇ ਪੀੜਤ ਧਿਰ ਨੂੰ ਇਨਸਾਫ ਦਿਵਾਇਆ ਜਾਵੇਗਾ।
15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ NRI ਮਿਲਣੀਆਂ
ਇੱਕ ਨਿਵੇਕਲੀ ਪਹਿਲ ਕਰਦਿਆਂ ਇਸ ਵਾਰ ਐਨ.ਆਰ.ਆਈ ਮਿਲਣੀਆਂ ਪਹਿਲੀ ਵਾਰ ਪੰਜਾਬ ਦੇ ਉਨ੍ਹਾਂ ਪਿੰਡਾਂ ਵਿਚ ਕਰਵਾਈਆਂ ਜਾਣਗੀਆਂ ਜਿਨ੍ਹਾਂ ਪਿੰਡਾਂ ਦੇ ਪਰਵਾਸੀਆਂ ਨੇ ਆਪਣੇ ਪਿੰਡਾਂ ਵਿਚ ਚੰਗੇ ਕਾਰਜ ਕੀਤੇ ਹਨ ਜਾਂ ਜਿਨ੍ਹਾਂ ਪਰਵਾਸੀਆਂ ਨੇ ਪੰਜਾਬ ਦਾ ਨਾਂ ਕੌਮੀ ਜਾਂ ਕੌਮਾਂਤਰੀ ਪੱਧਰ ‘ਤੇ ਚਮਕਾਇਆ ਹੈ। ਧਾਲੀਵਾਲ ਨੇ ਦੱਸਿਆ ਕਿ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੀਆਂ ਐਨ.ਆਰ.ਆਈ ਮਿਲਣੀਆਂ ਲਈ ਪਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਂਵਾਂ ਲੈ ਕੇ ਆਉਣ ਲਈ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰੇਕ ਪਰਵਾਸੀ ਪੰਜਾਬੀ ਦੀਆਂ ਮੁਸ਼ਕਿਲਾਂ ਦਾ ਮੌਕੇ ੳੇੁੱਤੇ ਹੀ ਹੱਲ ਕੱਢਿਆ ਜਾਵੇ।
NRI affairs Minister @KuldeepSinghAap has said that Govt will provide free legal assistance to around 700 students facing deportation from Canada & issued instructions to all DCs and SSPs to scrutinize documents of travel agents & immigration agencies & send report by July 10. pic.twitter.com/EOljMD4DLM
— Government of Punjab (@PunjabGovtIndia) June 8, 2023
30 ਜੂਨ ਤੱਕ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ
ਉਨ੍ਹਾਂ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਪਰਵਾਸੀ ਪੰਜਾਬੀਆਂ ਦੀਆਂ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਹਾਲੇ ਤੱਕ ਨਹੀਂ ਕੀਤਾ ਗਿਆ ਉਨ੍ਹਾਂ ਦਾ ਨਿਪਟਾਰਾ ਹਰ ਹਾਲਤ ਵਿਚ 30 ਜੂਨ ਤੱਕ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਕਰਵਾਈ ਗਈ ਐਨ.ਆਰ.ਆਈ ਮਿਲਣੀਆਂ ਵਿਚ ਕੁੱਲ 609 ਸ਼ਿਕਾਇਤਾਂ ਆਈਆਂ ਸਨ ਜਿਨ੍ਹਾਂ ਵਿਚੋਂ 522 ਦਾ ਨਿਪਟਾਰਾ ਕੀਤਾ ਜਾ ਚੁੱਕਾ ਜਦਕਿ 87 ਸ਼ਿਕਾਇਤਾਂ ਬਾਕੀ ਹਨ।
ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰਨ ਵਿਚ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ.ਆਈ ਵਿਭਾਗ ਦੀ ਨਵੀਂ ਤੇ ਜ਼ਿਆਦਾ ਸੁਵਿਧਾਵਾਂ ਵਾਲੀ ਵੈੱਬਸਾਈਟ ਵੀ ਜਲਦ ਹੀ ਲੋਕ ਅਰਪਿਤ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h