Anand Marriage Act in Chandigarh: ਚੰਡੀਗੜ੍ਹ ‘ਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਨੰਦ ਮੈਰਿਜ ਐਕਟ-1909 ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਅਜੇ ਤੱਕ ਆਨੰਦ ਮੈਰਿਜ ਐਕਟ ਲਾਗੂ ਨਹੀਂ ਹੋਇਆ ਹੈ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਆਨੰਦ ਮੈਰਿਜ ਐਕਟ-1909 ਵਿੱਚ ਰਜਿਸਟ੍ਰੇਸ਼ਨ ਲਈ 15 ਮਾਰਚ 2023 ਤੋਂ ਚੰਡੀਗੜ੍ਹ ਆਨੰਦ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2018 ਨੂੰ ਲਾਗੂ ਕਰ ਦਿੱਤਾ ਹੈ। ਦੱਸ ਦੇਈਏ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰੀਆ ਨੇ 22 ਫਰਵਰੀ 2023 ਨੂੰ ਚੰਡੀਗੜ੍ਹ ਦਾ ਦੌਰਾ ਕੀਤਾ ਸੀ।
ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਡੀਗੜ੍ਹ ਆਨੰਦ ਮੈਰਿਜ ਐਕਟ 2018 ਸਬੰਧੀ ਵਿਚਾਰ ਵਟਾਂਦਰਾ ਕੀਤਾ, ਜਿਸ ਵਿੱਚ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਸਹਿਮਤੀ ਪ੍ਰਗਟਾਈ ਗਈ। ਹੁਣ ਤੱਕ ਚੰਡੀਗੜ੍ਹ ਵਿੱਚ ਸਿੱਖਾਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਹਿੰਦੂ ਮੈਰਿਜ ਐਕਟ ਤਹਿਤ ਹੀ ਹੁੰਦੀ ਸੀ।
ਹੁਣ ਚੰਡੀਗੜ੍ਹ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ ਲੋਕ ਆਨੰਦ ਮੈਰਿਜ ਐਕਟ-1909 ਤਹਿਤ ਰਜਿਸਟਰਡ ਰੀਤੀ-ਰਿਵਾਜਾਂ ਅਨੁਸਾਰ ਆਪਣੇ ਵਿਆਹ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਹੋਰ ਵਸਨੀਕ ਵੀ ਇਸ ਐਕਟ ਤਹਿਤ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਇਆ ਹੈ।
ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ
ਲਾੜਾ-ਲਾੜੀ ਦਾ ਪਛਾਣ ਪੱਤਰ
ਲਾੜਾ-ਲਾੜੀ ਦਾ ਉਮਰ ਦਸਤਾਵੇਜ਼
ਗੁਰਦੁਆਰਾ ਸਾਹਿਬ ਤੋਂ ਮਿਲਿਆ ਵਿਆਹ ਦਾ ਸਰਟੀਫਿਕੇਟ
ਦੋ ਗਵਾਹਾਂ ਦੇ ਪਛਾਣ ਪੱਤਰ
ਵਿਆਹ ਦੀਆਂ ਤਸਵੀਰਾਂ ਅਤੇ ਵਿਆਹ ‘ਚ ਸ਼ਾਮਲ ਗਵਾਹਾਂ ਦੀ ਤਸਵੀਰਾਂ
ਜੇਕਰ ਵਿਆਹ ਤੋਂ 90 ਦਿਨ ਅਪਲਾਈ ਕੀਤਾ ਤਾਂ ਕਾਰਨ
ਵਿਆਹੇ ਜੋੜੇ ਦੇ ਸੰਯੁਕਤ 6 ਪਾਸਪੋਰਟ ਸਾਈਜ਼ ਫੋਟੋ
ਇੱਥੇ ਕਰ ਸਕਦੇ ਹੋ ਰਜਿਸਟ੍ਰੇਸ਼ਨ
ਬਿਨੈਕਾਰ ਮੈਰਿਜ ਬ੍ਰਾਂਚ (ਵਿੰਡੋ ਨੰ. 5), ਗਰਾਊਂਡ ਫਲੋਰ, ਡਿਪਟੀ ਕਮਿਸ਼ਨਰ ਦਫ਼ਤਰ, ਸੈਕਟਰ-17, ਚੰਡੀਗੜ੍ਹ ਤੋਂ ਬਿਨੈ-ਪੱਤਰ ਪ੍ਰਾਪਤ ਕਰਨ ਤੋਂ ਬਾਅਦ ਔਫਲਾਈਨ ਮੋਡ ਵਿੱਚ ਆਨੰਦ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਕੰਪਲਸਰੀ ਮੈਰਿਜ ਰਜਿਸਟ੍ਰੇਸ਼ਨ ਰੂਲਜ਼ 2012 ਦੇ ਤਹਿਤ ਅਪਲਾਈ ਕਰਨ ਵਾਲੇ ਬਿਨੈਕਾਰਾਂ ਨੂੰ ਮੈਰਿਜ ਸਰਟੀਫਿਕੇਟ ਪ੍ਰਦਾਨ ਕਰਨ ਲਈ ਪਹਿਲਾਂ ਹੀ ਲਾਗੂ ਕੀਤੇ ਆਨਲਾਈਨ ਪੋਰਟਲ ਨੂੰ ਸੋਧਿਆ ਜਾਵੇਗਾ ਤਾਂ ਜੋ ਆਨੰਦ ਮੈਰਿਜ ਐਕਟ ਅਧੀਨ ਅਪਲਾਈ ਕਰਨ ਵਾਲੇ ਬਿਨੈਕਾਰ ਆਨਲਾਈਨ ਸੇਵਾਵਾਂ ਦਾ ਲਾਭ ਲੈ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h