Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਾਨਸਾ ਵਿੱਚ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਬੱਚਤ ਭਵਨ ਵਿੱਚ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਨਾਲ ਵਿਚਾਰ ਵਟਾਂਦਰਾ ਕਰਕੇ ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕੋਈ ਫੈਸਲਾ ਲੈ ਸਕਦੇ ਹਨ।
ਮੰਤਰੀ ਮੰਡਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ’ਤੇ ਵੀ ਫੈਸਲਾ ਲਿਆ ਜਾ ਸਕਦਾ ਹੈ। ਕਿਉਂਕਿ RDF ਅਤੇ NHM ਵਰਗੇ ਮੁੱਦੇ ਪੰਜਾਬ ਸਰਕਾਰ ਲਈ ਮੁਸੀਬਤ ਦਾ ਕਾਰਨ ਬਣੇ ਹੋਏ ਹਨ। ਪੰਜਾਬ ਦੇ ਕਈ ਹੋਰ ਮੁੱਦੇ ਵੀ ਮੰਤਰੀ ਮੰਡਲ ਵਿੱਚ ਵਿਚਾਰੇ ਜਾਣਗੇ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਲੰਧਰ ਅਤੇ ਲੁਧਿਆਣਾ ਵਿੱਚ ਸਰਕਾਰ ਤੁਹਾਡੇ ਦਵਾਰ ਦੇ ਤਹਿਤ ਹੋ ਚੁੱਕੀ ਹੈ।
ਪੰਜਾਬ ਸਰਕਾਰ ਪਿੰਡਾਂ ਵਿੱਚ ਕਰੇਗੀ ਕੈਬਨਿਟ ਮੀਟਿੰਗ
ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਆਉਣ ਵਾਲੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਣਗੀਆਂ। ਤਾਂ ਜੋ ਦਫ਼ਤਰ ਅਤੇ ਚੰਡੀਗੜ੍ਹ ਤੱਕ ਪੁੱਜਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਫੈਸਲਾ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਜਗ੍ਹਾ ਕੈਬਨਿਟ ਮੀਟਿੰਗ ਹੋਵੇਗੀ, ਸਰਕਾਰ ਪੂਰਾ ਦਿਨ ਉੱਥੇ ਹੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h