Pakistani drone in Amritsar: ਪਾਕਿਸਤਾਨੀ ਡਰੋਨ ਲਗਾਤਾਰ ਤੀਜੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਦਾਖ਼ਲ ਹੋਇਆ। 10 ਦਿਨਾਂ ਵਿੱਚ ਇਹ 11ਵੀਂ ਕੋਸ਼ਿਸ਼ ਹੈ, ਜਦੋਂ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਡਰੋਨ ਦਾ ਪਤਾ ਲਗਾ ਕੇ ਤਲਾਸ਼ੀ ਮੁਹਿੰਮ ਚਲਾਈ ਤੇ ਖੇਤਾਂ ‘ਚ ਸੁੱਟੀ ਗਈ 38 ਕਰੋੜ ਰੁਪਏ ਦੀ ਹੈਰੋਇਨ ਨੂੰ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ।
ਘਟਨਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੀ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਸਮੱਗਲਰਾਂ ਨੇ ਪਿੰਡ ਰਾਏ ਵਿੱਚ ਕਰੀਬ 5 ਕਿਲੋ ਹੈਰੋਇਨ ਸੁੱਟੀ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਜਵਾਨ ਰਾਤ ਦੀ ਗਸ਼ਤ ’ਤੇ ਸੀ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਜਵਾਨਾਂ ਨੇ ਡਰੋਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ।
ਬੀਐਸਐਫ ਦੇ ਜਵਾਨਾਂ ਨੇ ਬਗੈਰ ਸਮਾਂ ਬਰਬਾਦ ਕੀਤੇ ਇਲਾਕੇ ਨੂੰ ਸੀਲ ਕਰ ਦਿੱਤਾ। ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਾਂ ਚੋਂ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ। ਜਿਸ ਵਿੱਚ ਹੈਰੋਇਨ ਦੇ ਛੋਟੇ ਪੈਕੇਟ ਸੀ। ਤੋਲਣ ਤੋਂ ਬਾਅਦ ਕੁੱਲ ਵਜ਼ਨ 5.5 ਕਿਲੋ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਦੇ ਕਰੀਬ ਹੈ।
ਬੀਤੇ ਦਿਨ ਜ਼ਬਤ ਕੀਤੀ ਗਈ ਸੀ 5.25 ਕਿਲੋ ਹੈਰੋਇਨ
ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨਾਂ ਨੇ ਬੀਤੇ ਦਿਨ ਵੀ ਇਸੇ ਪਿੰਡ ਤੋਂ 5.25 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਉਸ ਖੇਪ ਨੂੰ ਵੀ ਸਰਹੱਦ ‘ਤੇ ਕਰਵਾ ਕੇ ਡਰੋਨ ਰਾਹੀਂ ਸੁੱਟਿਆ ਗਿਆ ਸੀ। ਪਰ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨੀ ਸਮੱਗਲਰਾਂ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h