ਪੁਲਿਸ ਯਾਦਗਾਰੀ ਦਿਵਸ ‘ਤੇ, ਕਪੂਰਥਲਾ ਦੇ SSP ਹਰਕਮਲਪ੍ਰੀਤ ਸਿੰਘ ਅਤੇ ਹੋਰ ਪੁਲਿਸ ਕਰਮਚਾਰੀਆਂ ਨੇ ਪੁਲਿਸ ਲਾਈਨ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਬਚਾਉਣ ਵਿੱਚ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਰਿਣੀ ਰਹੇਗਾ। ਪੁਲਿਸ ਜਵਾਨਾਂ ਨੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਸਮਾਰਕ ‘ਤੇ ਫੁੱਲ ਮਾਲਾਵਾਂ ਵੀ ਅਰਪਿਤ ਕੀਤੀਆਂ।