ਇਸ ਵਿਚਕਾਰ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਜਿਸ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਇਸ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਪੰਜਾਬੀ ਗਾਇਕ Hustinder ਦਾ ਗੀਤ ਚੱਲ ਰਿਹਾ ਹੈ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅਮਰਿੰਦਰ ਗਿੱਲ ਵੱਲੋਂ ਫਿਲਮ ਅੰਨ੍ਹੀ ਦਿਆ ਮਜ਼ਾਕ ਏ, ਜੋੜੀ ਅਤੇ ਮੌੜ ਫਿਲਮ ਦੇ ਗੀਤਾਂ ਨੂੰ ਆਪਣੀ ਸ਼ਾਨਦਾਰ ਆਵਾਜ਼ ਦਿੱਤੀ ਗਈ ਹੈ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਫਿਲਹਾਲ ਅਮਰਿੰਦਰ ਗਿੱਲ ਆਪਣੀ ਗਾਇਕੀ ਦੇ ਦਮ ਦੇ ਲਗਾਤਾਰ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।