Cucumber Benefits: ਜਦੋਂ ਵੀ ਤੁਸੀਂ ਬਾਜ਼ਾਰ ਜਾਂਦੇ ਹੋ ਤਾਂ ਉੱਥੇ ਤੁਹਾਨੂੰ ਖੀਰਾ ਜ਼ਰੂਰ ਦਿਖਾਈ ਦਿੰਦਾ ਹੈ। ਕਈ ਲੋਕ ਇਸ ਨੂੰ ਸਲਾਦ ਦੇ ਰੂਪ ‘ਚ ਕੱਚਾ ਖਾਂਦੇ ਹਨ। ਖੀਰੇ ‘ਚ ਨਾ ਸਿਰਫ ਪਾਣੀ ਦੀ ਮਾਤਰਾ ਹੁੰਦੀ ਹੈ, ਸਗੋਂ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਵੀ ਮੰਨਿਆ ਜਾਂਦਾ ਹੈ। ਗਰਮੀਆਂ ਵਿੱਚ ਖੀਰਾ ਸਰੀਰ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਇਹ ਸਰੀਰ ‘ਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਕੁਝ ਲੋਕ ਪੂਰੇ ਖੀਰੇ ਨੂੰ ਖਾਣਾ ਪਸੰਦ ਕਰਦੇ ਹਨ। ਪਰ ਬਹੁਤ ਸਾਰੇ ਲੋਕ ਖੀਰੇ ਨੂੰ ਛਿੱਲ ਕੇ ਖਾਣਾ ਪਸੰਦ ਕਰਦੇ ਹਨ। ਅਜਿਹੇ ‘ਚ ਛਿੱਲਿਆ ਹੋਇਆ ਖੀਰਾ ਖਾਣਾ ਸਿਹਤਮੰਦ ਹੈ ਜਾਂ ਛਿੱਲਕੇ ਦੇ ਨਾਲ, ਆਓ ਤੁਹਾਨੂੰ ਦੱਸਦੇ ਹਾਂ ਇਸ ਬਾਰੇ।
ਸਿਹਤ ਮਾਹਿਰਾਂ ਮੁਤਾਬਕ ਖੀਰੇ ਨੂੰ ਛਿੱਲ ਕੇ ਕਦੇ ਵੀ ਨਹੀਂ ਖਾਣਾ ਚਾਹੀਦਾ। ਇਸ ਨੂੰ ਬਿਨਾਂ ਛਿੱਲੇ ਖਾਣਾ ਸਿਹਤ ਲਈ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਦਰਅਸਲ, ਖੀਰੇ ਦੇ ਛਿਲਕੇ ਵਿੱਚ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟ ਵੀ ਪਾਏ ਜਾਂਦੇ ਹਨ। ਇਹ ਵੱਖ-ਵੱਖ ਤਰੀਕਿਆਂ ਨਾਲ ਸਿਹਤ ਨੂੰ ਲਾਭ ਪਹੁੰਚਾਉਂਦਾ ਹੈ।
ਮਾਹਿਰਾਂ ਮੁਤਾਬਕ ਖੀਰੇ ਦੇ ਛਿਲਕਿਆਂ ਵਿੱਚ ਟੈਨਿਨ ਅਤੇ ਫਲੇਵੋਨੋਇਡਸ ਸਮੇਤ ਇੱਕ ਤੋਂ ਵੱਧ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਬਿਨਾਂ ਛਿੱਲੇ ਖੀਰੇ ਨੂੰ ਖਾਣ ਦੇ ਹੋਰ ਕੀ ਫਾਇਦੇ ਹਨ?
ਜੇਕਰ ਤੁਸੀਂ ਖੀਰੇ ਦਾ ਬਿਨਾਂ ਛਿੱਲੇ ਸੇਵਨ ਕਰਦੇ ਹੋ ਤਾਂ ਤੁਹਾਨੂੰ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸ ਨਾਲ ਤੁਹਾਡਾ ਪੇਟ ਸਾਫ਼ ਰਹੇਗਾ ਅਤੇ ਸਰੀਰ ਵੀ ਹਾਈਡਰੇਟ ਰਹੇਗਾ। ਪੂਰਾ ਖੀਰਾ ਖਾਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਕਾਫੀ ਹੱਦ ਤੱਕ ਘੱਟ ਹੋ ਜਾਂਦੀਆਂ ਹਨ।
ਬਿਨਾਂ ਛਿੱਲੇ ਹੋਏ ਖੀਰੇ ਨੂੰ ਖਾਣ ਨਾਲ ਸਰੀਰ ਨੂੰ ਡੀਟੌਕਸਫਾਈ ਕਰਨ ‘ਚ ਮਦਦ ਮਿਲਦੀ ਹੈ। ਇਸ ਨਾਲ ਸਰੀਰ ਦੇ ਕਈ ਤਰ੍ਹਾਂ ਦੇ ਜ਼ਹਿਰੀਲੇ ਤੱਤ ਸਰੀਰ ਤੋਂ ਬਾਹਰ ਨਿਕਲ ਜਾਂਦੇ ਹਨ।
ਖੀਰੇ ਨੂੰ ਛਿੱਲੇ ਬਗੈਰ ਖਾਣ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਖੀਰੇ ਦਾ ਛਿਲਕਾ ਸਰੀਰ ਨੂੰ ਡੀਟੌਕਸ ਕਰਨ ਦਾ ਕੰਮ ਕਰਦਾ ਹੈ। ਇਸ ਕਰਕੇ ਸਾਰਾ ਖੀਰਾ ਭਾਰ ਘਟਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੁੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h