Special Session of Punjab Vidhan Sabha: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਗਿਆ ਹੈ। ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਦੇ ਵਲੋਂ ਜਾਣਕਾਰੀ ਦਿੱਤੀ ਗਈ। ਪੰਜਾਬ ਸੀਐਮ ਭਗਵੰਤ ਮਾਨ ਨੇ ਕਿਹਾ ਕਿ 19 ਤੇ 20 ਜੂਨ ਦੋ ਦਿਨ ਸੈਸ਼ਨ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ, ਕੈਬਨਿਟ ਵਲੋਂ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
19 ਤੇ 20 ਜੂਨ ਨੂੰ ਅਸੀਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਰਹੇ ਹਾਂ
ਵਿਸ਼ੇਸ਼ ਸੈਸ਼ਨ ‘ਚ ਕੈਬਨਿਟ ਵੱਲੋਂ ਕੀਤੇ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਤੇ ਕਈ ਐਕਟਾਂ ‘ਚ ਸੋਧ ਕੀਤੀ ਜਾਵੇਗੀ
—CM @BhagwantMann pic.twitter.com/5i9XBm3137
— AAP Punjab (@AAPPunjab) June 10, 2023
ਮੁੱਖ ਮੰਤਰੀ ਨੇ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸੈਸ਼ਨ 19 ਜੂਨ ਨੂੰ ਬਾਅਦ ਦੁਪਹਿਰ 2.30 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਇਸ ਇਜਲਾਸ ਵਿਚ ਸਰਕਾਰ ਪੰਜਾਬ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਕਈ ਮਹੱਤਵਪੂਰਨ ਬਿੱਲ ਸਦਨ ਵਿਚ ਪੇਸ਼ ਕਰੇਗੀ। ਭਗਵੰਤ ਮਾਨ ਨੇ ਦੱਸਿਆ ਕਿ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਛੇਤੀ ਹੀ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h