Firing in Jewelery Shop: ਮੋਗਾ ਦੀ ਰਾਮ ਗੰਜ ਮੰਡੀ ‘ਚ ਗਹਿਣਿਆਂ ਦੀ ਦੁਕਾਨ ਦੇ ਮਾਲਕ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ ਦਾ ਮਾਲਕ ਆਪਣੀ ਦੁਕਾਨ ‘ਤੇ ਬੈਠਾ ਸੀ। ਇਸ ਦੌਰਾਨ ਪੰਜ ਵਿਅਕਤੀ ਆਏ। ਇਨ੍ਹਾਂ ਚੋਂ ਤਿੰਨ ਸ਼ੋਅਰੂਮ ਵਿੱਚ ਦਾਖ਼ਲ ਹੋਏ ਤੇ ਦੋ ਬਾਹਰ ਖੜ੍ਹੇ ਰਹੇ।
ਇਸ ਤੋਂ ਬਾਅਦ ਮੁਲਜ਼ਮਾਂ ਨੇ ਦੁਕਾਨ ਮਾਲਕ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਸੂਤਰਾਂ ਮੁਤਾਬਕ ਦੋਸ਼ੀ ਦੁਕਾਨ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਸੀ। ਦੁਕਾਨ ਮਾਲਕ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਖ਼ਬਰ ਹੈ ਕਿ ਇਲਾਜ਼ ਦੌਰਾਨ ਜ਼ਖ਼ਮੀ ਦੀ ਮੌਤ ਹੋ ਗਈ।
ਉਧਰ ਇਲਾਕੇ ‘ਚ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਮੋਗਾ ਦੇ ਐਸਐਸਪੀ ਅਤੇ ਹੋਰ ਅਧਿਕਾਰੀ ਵੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਹ ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h