ਸ੍ਰੀ ਮਾਛੀਵਾੜਾ ਸਾਹਿਬ ਦੇ ਸਿਤਾਬਗੜ੍ਹ ਪਿੰਡ ‘ਚ ਬੀਤੇ ਐਤਵਾਰ ਨੂੰ ਸਮੂਹਿਕ ਬਲਾਤਕਾਰ ਦਾ ਸ਼ਿਕਾਰ ਹੋਈ 18 ਸਾਲਾ ਲੜਕੀ ਦੀ ਸਿਵਿਲ ਹਸਪਤਾਲ ਲੁਧਿਆਣਾ ‘ਚ ਮੌਤ ਹੋ ਗਈ ਹੈ।ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ।
ਦੱਸਣਯੋਗ ਹੈ ਕਿ 1 ਨਾਬਾਲਿਗ ਸਮੇਤ ਤਿੰਨ ਨੌਜਵਾਨਾਂ ਨੇ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਸਮੂਹਿਕ ਦੁਸ਼ਕਰਮ ਕੀਤਾ ਸੀ ਅਤੇ ਉਸ ਨੂੰ ਖੇਤ ‘ਚ ਛੱਡ ਕੇ ਭੱਜ ਗਏ ਸਨ, ਜਿਸ ਤੋਂ ਬਾਅਦ ਲੜਕੀ ਨੂੰ ਸਿਵਿਲ ਹਸਪਤਾਲ ‘ ਚ ਭਰਤੀ ਕਰਾਇਆ ਸੀ।
ਦੱਸ ਦੇਈਏ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ।ਮਾਛੀਵਾੜਾ ਸਾਹਿਬ ਥਾਣਾ ਮੁਖੀ ਮਾਨਵਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੇ ਵਿਰੁੱਧ ਸਾਮੂਹਿਕ ਦੁਸ਼ਕਰਮ ਦਾ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।