ਸ਼ੁੱਕਰਵਾਰ, ਮਈ 23, 2025 05:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲਜੀਤ ਭੁੱਲਰ ਨੇ ਹੁਣ ਤੱਕ ਕੁੱਲ 11442 ਏਕੜ ਜ਼ਮੀਨ ਕਬਜ਼ਾ-ਮੁਕਤ ਕਰਵਾਈ

Hoshiarpur News: ਲਾਲਜੀਤ ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ।

by ਮਨਵੀਰ ਰੰਧਾਵਾ
ਜੂਨ 15, 2023
in ਪੰਜਾਬ, ਵੀਡੀਓ
0

Illegal Possession of 850 acres of Panchayat Land: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਡਡਿਆਲ (ਬਲਾਕ ਦਸੂਹਾ) ਵਿੱਚ 850 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ।

ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ ਜਦਕਿ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਅੱਜ CM @BhagwantMann ਜੀ ਦੀ ਸੁਚੱਜੀ ਅਗਵਾਈ ਵਿੱਚ ਜਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਦੇ ਪਿੰਡ ਡਡਿਆਲ ‘ਚ ਕਰੀਬ 170 ਕਰੋੜ ਰੁਪਏ ਤੋਂ ਵੱਧ ਦੀ ਸਰਕਾਰੀ ਪੰਚਾਇਤੀ ਜਮੀਨ ਜੋ ਕਿ ਲਗਭਗ 850 ਏਕੜ ਸੀ ਤੋਂ ਨਜਾਇਜ ਕਬਜ਼ਾ ਛੁਡਵਾਇਆ। ਹੁਣ ਤੱਕ ਕੁੱਲ 11442 ਏਕੜ ਜ਼ਮੀਨ ਕਬਜਾ ਮੁਕਤ ਕਰਵਾ ਲਈ ਗਈ ਹੈ। pic.twitter.com/5mlagMBwFX

— Laljit Bhullar AAP (@Laljitbhullar) June 14, 2023

ਕੈਬਨਿਟ ਮੰਤਰੀ ਭੁੱਲਰ ਨੇ ਖ਼ਾਸ ਤੌਰ ‘ਤੇ ਕਿਹਾ ਕਿ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਤਿਹਾਸਕ ਪਹਿਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਲਾਕ ਮਾਜਰੀ ਵਿੱਚ ਸਭ ਤੋਂ ਵੱਡੇ ਰਕਬੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖ਼ੁਦ ਸੰਭਾਲੀ ਸੀ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ ਜਿਸ ਵਿੱਚੋਂ ਪਿਛਲੇ ਸਾਲ ਸਰਕਾਰ ਵੱਲੋਂ ਕਰੀਬ 2709 ਕਰੋੜ ਰੁਪਏ ਮੁੱਲ ਦੀ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਦਕਿ ਇਸ ਵਰ੍ਹੇ ਦੂਜੇ ਪੜਾਅ ਤਹਿਤ ਹੁਣ ਤੱਕ ਲਗਪਗ 2412 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਵਿੱਚ ਕੋਈ ਦਿੱਕਤ ਨਾ ਆਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: hoshiarpurIllegal PossessionLaljit Singh BhullarPanchayat landpro punjab tvpunjab governmentpunjab newsPunjab Panchayat Ministerpunjabi news
Share211Tweet132Share53

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.