Delhi Police filed chargesheet against Brij Bhushan Sharan Singh: ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ 7 ਜੂਨ ਨੂੰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨਾਲ ਮੁਲਾਕਾਤ ਕੀਤੀ ਸੀ ਅਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਭਰੋਸਾ ਦਿੱਤਾ ਸੀ ਕਿ 15 ਜੂਨ ਤੱਕ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਪ੍ਰਦਰਸ਼ਨ ਬੰਦ ਕੀਤਾ।
ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿੱਚ ਕਰੀਬ 1000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਚਾਰਜਸ਼ੀਟ ਰਾਉਸ ਐਵੇਨਿਊ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਕਰੀਬ ਡੇਢ ਮਹੀਨੇ ਵਿੱਚ ਜਾਂਚ ਪੂਰੀ ਕਰ ਲਈ ਹੈ। ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ 25 ਲੋਕਾਂ ਨੇ ਗਵਾਹੀ ਦਿੱਤੀ।
ਪੁਲਿਸ ਨੂੰ ਜਾਂਚ ‘ਚ ਬ੍ਰਿਜ ਭੂਸ਼ਣ ਖਿਲਾਫ ਕੋਈ ਵੀ ਸ਼ੱਕੀ ਤਸਵੀਰ ਜਾਂ ਵੀਡੀਓ ਨਹੀਂ ਮਿਲੀ ਹੈ ਅਤੇ ਨਾ ਹੀ ਮਹਿਲਾ ਪਹਿਲਵਾਨਾਂ ਵਲੋਂ ਕੋਈ ਪੁਖਤਾ ਸਬੂਤ ਦਿੱਤਾ ਗਿਆ ਹੈ। ਮਹਿਲਾ ਪਹਿਲਵਾਨਾਂ ਵੱਲੋਂ ਦਿੱਤੀਆਂ ਗਈਆਂ ਕੁਝ ਤਸਵੀਰਾਂ ਤੋਂ ਇਹ ਦੋਸ਼ ਸਪੱਸ਼ਟ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਵਿਦੇਸ਼ੀ ਰੈਸਲਿੰਗ ਫੈਡਰੇਸ਼ਨ ਨੇ ਵੀ ਦਿੱਲੀ ਪੁਲਿਸ ਦੀ ਕੋਈ ਮਦਦ ਨਹੀਂ ਕੀਤੀ ਹੈ।
ਵਿਦੇਸ਼ੀ ਕੁਸ਼ਤੀ ਸੰਘ ਨੂੰ 3 ਜੂਨ ਨੂੰ ਪੱਤਰ ਲਿਖ ਕੇ ਬ੍ਰਿਜਭੂਸ਼ਣ ਖਿਲਾਫ ਸਬੂਤ ਮੰਗੇ ਸੀ। ਇਹ ਪੱਤਰ ਦਿੱਲੀ ਪੁਲਿਸ ਨੇ ਪੰਜ ਦੇਸ਼ਾਂ ਨੂੰ ਲਿਖਿਆ ਸੀ। ਅਜੇ ਤੱਕ ਕਿਸੇ ਵੀ ਦੇਸ਼ ਵਿਦੇਸ਼ ਦੀ ਕੁਸ਼ਤੀ ਸੰਘ ਵੱਲੋਂ ਦਿੱਲੀ ਪੁਲਿਸ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ। ਕਈ ਪਹਿਲਵਾਨਾਂ ਦੇ ਦੋਸ਼ ਬਹੁਤ ਪੁਰਾਣੇ ਹਨ। ਇਸ ਮਾਮਲੇ ਵਿੱਚ ਉਸ ਸਮੇਂ ਦੀ ਕਾਲ ਡਿਟੇਲ ਟਰੇਸ ਨਹੀਂ ਕੀਤੀ ਜਾ ਸਕਦੀ। ਪੁਲਿਸ ਵੱਲੋਂ ਮਹਾਂਵੀਰ ਅਖਾੜੇ ਦੇ ਕਈ ਪਹਿਲਵਾਨਾਂ ਦੇ ਬਿਆਨ ਦਰਜ ਕੀਤੇ ਗਏ ਹਨ।
ਅਪ੍ਰੈਲ ਵਿੱਚ, ਦਿੱਲੀ ਪੁਲਿਸ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਅਧਾਰ ‘ਤੇ ਡਬਲਯੂਐਫਆਈ ਮੁਖੀ ਦੇ ਖਿਲਾਫ ਦੋ ਵੱਖਰੀਆਂ ਐਫਆਈਆਰ ਦਰਜ ਕੀਤੀਆਂ ਸੀ। ਪਹਿਲੀ ਐਫਆਈਆਰ ਇੱਕ ਨਾਬਾਲਗ ਵਲੋਂ ਲਗਾਏ ਗਏ ਇਲਜ਼ਾਮਾਂ ਨਾਲ ਸਬੰਧਤ ਹੈ ਤੇ ਇਸ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ, ਭਾਰਤੀ ਦੰਡ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਦੇ ਨਾਲ-ਨਾਲ ਨਿਮਰਤਾ ਨੂੰ ਭੜਕਾਉਣ ਵਾਲੀ ਕਾਰਵਾਈ ਦੇ ਸੰਬੰਧ ਵਿੱਚ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h