Delhi Fire News: ਦਿੱਲੀ ਦੇ ਮੁਖਰਜੀ ਨਗਰ ਵਿੱਚ ਇੱਕ ਕੋਚਿੰਗ ਸੈਂਟਰ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਬਚਾਅ ਕਾਰਜ ਜਾਰੀ ਹੈ। ਆਪਣੀ ਜਾਨ ਬਚਾਉਣ ਲਈ ਬੱਚਿਆਂ ਨੂੰ ਖਿੜਕੀ ਤੋਂ ਬਾਹਰ ਆ ਕੇ ਤਾਰ ਦੀ ਮਦਦ ਨਾਲ ਇਮਾਰਤ ਤੋਂ ਹੇਠਾਂ ਉਤਰਨਾ ਪਿਆ।
ਦੱਸ ਦੇਈਏ ਕਿ ਦਿੱਲੀ ਦੇ ਮੁਖਰਜੀ ਨਗਰ ਵਿੱਚ ਸਥਿਤ ਇੱਕ ਇਮਾਰਤ ਵਿੱਚ ਅੱਗ ਲੱਗ ਗਈ ਹੈ। ਲੋਕਾਂ ਨੂੰ ਤਾਰ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਰਾਹਤ-ਬਚਾਅ ਦਾ ਕੰਮ ਜਾਰੀ ਹੈ। ਦੱਸ ਦਈਏ ਕਿ ਵੀਰਵਾਰ ਦੁਪਹਿਰ ਕਰੀਬ 12.30 ਵਜੇ ਫਾਇਰ ਬ੍ਰਿਗੇਡ ਨੂੰ ਮੁਖਰਜੀ ਨਗਰ ਦੀ ਗਿਆਨ ਬਿਲਡਿੰਗ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਬਚਾਅ ਕਾਰਜ ਪੂਰਾ
ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਦੇ ਮੁਖਰਜੀ ਨਗਰ ਵਿੱਚ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਜ਼ਿਆਦਾਤਰ ਕੋਚਿੰਗ ਸੈਂਟਰ ਹਨ। ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵੱਡੀ ਗਿਣਤੀ ਵਿਦਿਆਰਥੀ ਇੱਥੇ ਰਹਿੰਦੇ ਹਨ। ਇੱਥੇ ਕਈ ਕੋਚਿੰਗ ਸੰਸਥਾਵਾਂ ਵੀ ਹਨ। ਅੱਗ ਲੱਗਣ ਤੋਂ ਬਾਅਦ ਵੱਡੀ ਗਿਣਤੀ ‘ਚ ਵਿਦਿਆਰਥੀ ਅਤੇ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਬਚਾਅ ਮੁਹਿੰਮ ਦੌਰਾਨ ਲੋਕਾਂ ਨੂੰ ਵਾਰ-ਵਾਰ ਪਿੱਛੇ ਹਟਣ ਦੀ ਅਪੀਲ ਕੀਤੀ ਗਈ। ਬਚਾਅ ਕਾਰਜ ਹੁਣ ਪੂਰਾ ਹੋ ਗਿਆ ਹੈ।
ਅੱਗ ‘ਤੇ ਪਾਇਆ ਕਾਬੂ
ਜਾਣਕਾਰੀ ਮੁਤਾਬਕ ਉਪਰੋਕਤ ਕੋਚਿੰਗ ਸੈਂਟਰ ਵਿੱਚ ਸੁਮਨ ਨਲਵਾ ਪੀ.ਆਰ.ਓ. ਅੱਗ ਲੱਗਣ ਤੋਂ ਬਾਅਦ ਕਈ ਵਿਦਿਆਰਥੀ ਖਿੜਕੀ ਦੇ ਹੇਠਾਂ ਆਉਣ ਦੀ ਕੋਸ਼ਿਸ਼ ਕਰ ਰਹੇ ਸੀ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਵਿਦਿਆਰਥੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਕਿਵੇਂ ਲੱਗੀ ਅੱਗ ?
ਦੱਸਿਆ ਜਾ ਰਿਹਾ ਹੈ ਕਿ ਇਕ ਮੀਟਰ ‘ਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਹੁਣ ਤੱਕ ਸਾਰੇ ਸੁਰੱਖਿਅਤ ਦੱਸੇ ਜਾ ਰਹੇ ਹਨ। ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਆਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h