ਸਿੰਗਾਪੁਰ ਸਰਕਾਰ ਨੇ ਭਾਰਤ ਸਣੇ ਦੱਖਣੀ ਏਸ਼ੀਆ ਦੇ ਕੁੱਲ ਛੇ ਦੇਸ਼ਾਂ ਤੋਂ ਟਰੈੱਵਲ ਪਾਬੰਦੀਆਂ ਹਟਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇਸ਼ਾਂ ਵਿੱਚ ਬੰਗਲਾਦੇਸ਼, ਭਾਰਤ, ਨੇਪਾਲ, ਪਾਕਿਸਤਾਨ, ਮਿਆਂਮਾਰ ਤੇ ਸ੍ਰੀਲੰਕਾ ਸ਼ਾਮਲ ਹਨ। ਸਿੰਗਾਪੁਰ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਬੁੱਧਵਾਰ ਤੋਂ ਇਨ੍ਹਾਂ ਦੇਸ਼ਾਂ ਦੇ ਨਾਗਰਿਕ ਜਾਇਜ਼ ਦਸਤਾਵੇਜ਼ਾਂ ਨਾਲ ਸਿੰਗਾਪੁਰ ਦਾਖਲ ਹੋ ਸਕਣਗੇ। ਇਸੇ ਦੌਰਾਨ ਇਨ੍ਹਾਂ ਨਾਗਰਿਕਾਂ ਨੂੰ ਕਿਸੇ ਨਿਰਧਾਰਤ ਥਾਂ ’ਤੇ 10 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣਾ ਪਏਗਾ। ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਨਾਲ ਕੋਵਿਡ-19 ਸਬੰਧੀ ਸਥਿਤੀ ਦਾ ਮੁਲਾਂਕਣ ਕੀਤਾ ਗਿਆ ਹੈ ਤੇ ਇਨ੍ਹਾਂ ਦੋਸ਼ਾਂ ਵਿੱਚ ਕਰੋਨਾ ਦੀ ਸਥਿਤੀ ਕੰਟਰੋਲ ਹੇਠ ਹੈ।