ਸ਼ਨੀਵਾਰ, ਮਾਰਚ 7, 2026 06:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ ‘ਚ ਸ਼ਾਮਲ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ

Gatka sport in Indian National Games: ਢੇਸੀ ਨੇ ਦੱਸਿਆ ਕਿ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਹੋਣ ਨਾਲ ਗੱਤਕਾ ਖੇਡ ਨੂੰ ਭਾਰਤ ਸਮੇਤ ਸਮੁੱਚੀ ਦੁਨੀਆਂ ਵਿੱਚ ਪ੍ਰਫੁੱਲਤ ਕਰਨ ਵਿੱਚ ਬਹੁਤ ਮੱਦਦ ਮਿਲੇਗੀ।

by ਮਨਵੀਰ ਰੰਧਾਵਾ
ਜੂਨ 16, 2023
in ਖੇਡ, ਪੰਜਾਬ, ਵਿਦੇਸ਼
0

Gatka Federation UK: ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਅਤੇ ਬਰਤਾਨਵੀਂ ਸੰਸਦ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ ਜਾਣ ‘ਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਸਦਕਾ ਪੂਰੀ ਦੁਨੀਆਂ ਵਿੱਚ ਵਸਦੇ ਖਿਡਾਰੀਆਂ ਦੇ ਮਨਾਂ ਅੰਦਰ ਵੱਡੀ ਖੁਸ਼ੀ ਦੀ ਲਹਿਰ ਹੈ ਅਤੇ ਭਾਰਤ ਵਿਚ ਗੱਤਕੇ ਮਿਲੀ ਮਾਨਤਾ ਦੇ ਇਸ ਮਾਡਲ ਨੂੰ ਹੋਰਨਾਂ ਮੁਲਕਾਂ ਵਿੱਚ ਵੀ ਲਾਗੂ ਕਰਵਾਇਆ ਜਾਵੇਗਾ ਤਾਂ ਜੋ ਇਸ ਮਾਣਮੱਤੀ ਖੇਡ ਅਤੇ ਵਿਰਾਸਤੀ ਕਲਾ ਨੂੰ ਕੌਮਾਂਤਰੀ ਪੱਧਰ ਤੇ ਮਾਨਤਾ ਦਿਵਾਈ ਜਾ ਸਕੇ।

ਢੇਸੀ ਨੇ ਦੱਸਿਆ ਕਿ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਹੋਣ ਨਾਲ ਗੱਤਕਾ ਖੇਡ ਨੂੰ ਭਾਰਤ ਸਮੇਤ ਸਮੁੱਚੀ ਦੁਨੀਆਂ ਵਿੱਚ ਪ੍ਰਫੁੱਲਤ ਕਰਨ ਵਿੱਚ ਬਹੁਤ ਮੱਦਦ ਮਿਲੇਗੀ। ਉਨ੍ਹਾਂ ਇਸ ਵੱਡੀ ਪ੍ਰਾਪਤੀ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵੱਲੋਂ ਪਾਏ ਯੋਗਦਾਨ ਤੇ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਸਮੂਹ ਗੱਤਕਾ ਖਿਡਾਰੀਆਂ, ਅਹੁਦੇਦਾਰਾਂ, ਕੋਚਾਂ ਅਤੇ ਰੈਫਰੀਆਂ ਨੂੰ ਵੀ ਵਧਾਈ ਦਿੱਤੀ ਹੈ।

ਇਸ ਕਾਰਜ ਲਈ ਉਹਨਾਂ ਇੰਡੀਅਨ ਓਲੰਪਿਕ ਐਸੋਸੀਏਸ਼ਨ (ਆਈ.ਓ.ਏ.) ਦਾ ਵੀ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਆਈ.ਓ.ਏ. ਭਾਰਤ ਦੀ ਇਸ ਮਹਾਨ ਕਲਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਬਿਹਤਰ ਮੌਕੇ ਪ੍ਰਦਾਨ ਕਰਦੀ ਰਹੇਗੀ।

ਉਨਾਂ ਦੱਸਿਆ ਕਿ ਸਦੀਆਂ ਤੋਂ ਪਰਖੀ ਹੋਈ ਇਹ ਵਿਰਾਸਤੀ ਕਲਾ ਸਾਲ 1936 ਤੋਂ ਇੱਕ ਸਵੈ-ਰੱਖਿਆ ਵਾਲੀ ਖੇਡ ਵਜੋਂ ਉੱਚ ਵਿੱਦਿਅਕ ਸੰਸਥਾਵਾਂ ਅੰਦਰ ਮੁਕਾਬਲੇ ਦੀ ਨਿਯਮਤ ਖੇਡ ਵਜੋਂ ਪ੍ਰਚੱਲਤ ਸੀ ਪਰ 1985 ਤੋਂ ਬਾਅਦ ਇਹ ਲਗਪਗ ਬੰਦ ਹੋ ਗਈ। ਉਨ੍ਹਾਂ ਕਿਹਾ ਕਿ ਆਈ.ਓ.ਏ. ਨੂੰ ਇਸ ਪੁਰਾਤਨ ਕਲਾ/ਖੇਡ ਵਜੋਂ ਮਾਨਤਾ ਦੇਣ ਵਿੱਚ 87 ਸਾਲ ਲੱਗ ਗਏ ਕਿਉਂਕਿ ਗੱਤਕੇ ਦੀਆਂ ਕਈ ਸਮਕਾਲੀ ਖੇਡਾਂ ਨੂੰ ਪਹਿਲਾਂ ਹੀ ਆਈ.ਓ.ਏ. ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵੱਲੋਂ ਮਾਨਤਾ ਦਿੱਤੀ ਜਾ ਚੁੱਕੀ ਹੈ।

ਢੇਸੀ ਨੇ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਉਲੀਕੇ ਹੋਏ ਰੋਡਮੈਪ ਤਹਿਤ ਗੱਤਕਾ ਖੇਡ ਨੂੰ ਵਿਸ਼ਵ ਭਰ ਵਿੱਚ ਪ੍ਰਫੁੱਲਤ ਕਰਨ ਅਤੇ ਪ੍ਰਚਾਰਨ ਹਿੱਤ ਵਿਜ਼ਨ ਡਾਕੂਮੈਂਟ-2030 ਵੀ ਤਿਆਰ ਹੈ ਜਿਸ ਤਹਿਤ ਅਗਲਾ ਟੀਚਾ ਗੱਤਕਾ ਖੇਡ ਨੂੰ ਏਸ਼ੀਅਨ ਖੇਡਾਂ, ਸੈਫ਼ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ ਕਿਉਂਕਿ ਗੱਤਕਾ ਖੇਡ ਦੇ ਹਾਣ ਦੀਆਂ ਖੇਡਾਂ ਪਹਿਲਾਂ ਹੀ ਉਪਰੋਕਤ ਕੌਮਾਂਤਰੀ ਖੇਡਾਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ।
ਇਸ ਮੌਕੇ ਉਨ੍ਹਾਂ ਦੇ ਨਾਲ ਜੰਗ ਬਹਾਦਰ ਸਿੰਘ ਅਤੇ ਕਮਲਪ੍ਰੀਤ ਕੌਰ ਵੀ ਹਾਜਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: British ParliamentGatka Federation UKGatka sport in Indian National GamesIndia National GameIndian Olympic AssociationNational Gatka Association of Indiapro punjab tvpunjabi newsTanmanjit Singh Dhesi
Share230Tweet144Share58

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.