Ludhiana Robbery Case: ਲੁਧਿਆਣਾ ‘ਚ ਕੁਝ ਦਿਨ ਪਹਿਲਾਂ ਹੋਈ ਕਰੋੜਾਂ ਰੁਪਏ ਦੀ ਲੁੱਟ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਪੁਲਿਸ ਨੇ ‘ਡਾਕੂ ਹਸੀਨਾ’ ਮੋਨਾ ਤੇ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਸੀਐਮਐਸ ਕੰਪਨੀ ਤੋਂ 8.5 ਕਰੋੜ ਰੁਪਏ ਦੀ ਲੁੱਟ ਦੀ ਮਾਸਟਰ ਮਾਈਂਡ ਮਨਦੀਪ ਕੌਰ ਮੋਨਾ ਉਰਫ ਡਾਕੂ ਹਸੀਨਾ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਪੁਲਿਸ ਨੂੰ ਥਾਪੜਾ ਦਿੱਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਬਹੁ-ਕਰੋੜੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ।
Proud of @Ludhiana_Police & Counter Intelligence unit to solve the CMS Cash Robbery Case after arresting fugitive Mandeep Kaur @ Mona & her Husband Jaswinder Singh from #Uttarakhand
Kingpin of #LudhianaCashVanRobbery arrested in less than 100 hrs. (1/2) pic.twitter.com/VF2xkDVV83
— DGP Punjab Police (@DGPPunjabPolice) June 17, 2023
ਪੰਜਾਬ ਪੁਲਿਸ ਨੇ ਮੋਨਾ ਨੂੰ ਉਸਦੇ ਪਤੀ ਜਸਵਿੰਦਰ ਸਮੇਤ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ। ਉਹ ਇੱਥੇ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਈ ਸੀ। ਦਰਅਸਲ ਮੋਨਾ ਨੇ ਵਾਰਦਾਤ ਤੋਂ ਪਹਿਲਾਂ ਸੁੱਖਣਾ ਮੰਗੀ ਸੀ ਕਿ ਜੇਕਰ ਉਹ ਲੁੱਟਣ ‘ਚ ਕਾਮਯਾਬ ਹੋ ਗਈ ਤਾਂ ਉਹ ਧਾਰਮਿਕ ਸਥਾਨ ‘ਤੇ ਜਾਵੇਗੀ। ਲੁੱਟ ਤੋਂ ਬਾਅਦ ਉਹ ਆਪਣੇ ਪਤੀ ਨਾਲ ਮੱਥਾ ਟੇਕਣ ਪਹੁੰਚੀ। ਇੱਥੇ ਮੱਥਾ ਟੇਕਣ ਸਮੇਂ ਦੀ ਫੋਟੋ ਵੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਨੂੰ ਵੀ ਫੋਨ ਕੀਤਾ ਸੀ। ਕਾਲ ਟਰੇਸਿੰਗ ‘ਤੇ ਪੁਲਿਸ ਨੂੰ ਪਤਾ ਲੱਗਾ ਕਿ ਉਹ ਉੱਤਰਾਖੰਡ ‘ਚ ਹੈ। ਪੁਲਿਸ ਦੀਆਂ ਟੀਮਾਂ ਤੁਰੰਤ ਉਤਰਾਖੰਡ ਲਈ ਰਵਾਨਾ ਹੋ ਗਈਆਂ।
ਇਸ ਦੌਰਾਨ ਜਦੋਂ ਮਨਦੀਪ ਕੌਰ ਆਪਣੇ ਪਤੀ ਨਾਲ ਸਿਰ ਝੁਕਾ ਕੇ ਵਾਪਸ ਆ ਰਹੀ ਸੀ ਤਾਂ ਇੰਸਪੈਕਟਰ ਬੇਅੰਤ ਜੁਨੇਜਾ ਨੇ ਉਨ੍ਹਾਂ ਨੂੰ ਦਬੋਚ ਲਿਆ। ਉਸ ਦੀ ਪਛਾਣ ਕੱਪੜਿਆਂ ਅਤੇ ਜੁੱਤੀਆਂ ਤੋਂ ਹੋਈ। ਮੋਨਾ ਆਪਣੇ ਪਤੀ ਨਾਲ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੇ ਲਈ ਉਸ ਨੇ ਆਪਣਾ ਰੂਪ ਬਦਲਣ ਦੀ ਕੋਸ਼ਿਸ਼ ਵੀ ਕੀਤੀ।
ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਤੋਂ ਬਾਅਦ ਮੋਨਾ ਅਤੇ ਉਸ ਦਾ ਪਤੀ ਕਿਸੇ ਰਿਸ਼ਤੇਦਾਰ ਦੇ ਘਰ ਰੁਕੇ ਸੀ। ਇਸ ਦੌਰਾਨ ਉਸ ਨੇ ਕਿਸੇ ਨਾਲ ਫੋਨ ‘ਤੇ ਗੱਲ ਨਹੀਂ ਕੀਤੀ। ਇੱਥੋਂ ਉਹ ਉਤਰਾਖੰਡ ਲਈ ਰਵਾਨਾ ਹੋਏ। ਇਹ ਵੀ ਪਤਾ ਲੱਗਾ ਹੈ ਕਿ ਮਨਦੀਪ (29) ਦਾ ਸਾਲ 2018 ਵਿੱਚ ਪਟਿਆਲਾ ਵਿੱਚ ਵਿਆਹ ਹੋਇਆ ਸੀ। ਇੱਥੇ ਉਸ ਦਾ ਤਲਾਕ ਹੋ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h