ਜਲੰਧਰ ‘ਚ ਇਕ 85 ਸਾਲਾ ਵਿਅਕਤੀ ਦੀ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਗਈ। ਬਜ਼ੁਰਗ ਕੇਵਲ ਕਿਸ਼ਨ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ-2 ਦੇ ਐੱਸ.ਐੱਚ.ਓ. ਕੇਵਲ ਕਿਸ਼ਨ ਦਾ ਕਹਿਣਾ ਹੈ ਕਿ ਅਮਿਤ ਹੰਸ ਨੇ ਸ਼ਰਾਬੀ ਹਾਲਤ ਵਿੱਚ ਉਸਦੇ ਘਰ ਵਿੱਚ ਵੜ ਕੇ ਉਸਦੀ ਕੁੱਟਮਾਰ ਕੀਤੀ। ਇਸ ਸਬੰਧੀ ਕੇਵਲ ਕਿਸ਼ਨ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦਾ ਪੋਤਰਾ ਅਮਿਤ ਹੰਸ ਚਿੱਟੇ ਦਾ ਆਦੀ ਹੈ। ਅਮਿਤ ਰਾਤ ਨੂੰ ਨਸ਼ੇ ਦੀ ਹਾਲਤ ‘ਚ ਉਨ੍ਹਾਂ ਦੇ ਘਰ ‘ਚ ਦਾਖਲ ਹੋਇਆ, ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਪੈਸਿਆਂ ਦੀ ਮੰਗ ਕੀਤੀ। ਪੈਸੇ ਨਾ ਦਿੱਤੇ ਜਾਣ ‘ਤੇ ਨਾਰਾਜ਼ ਅਮਿਤ ਨੇ ਆਪਣੇ ਦਾਦੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਸ ਨੇ ਆਪਣੀ ਜਾਨ ਦੀ ਸੁਰੱਖਿਆ ਲਈ ਪੁਲੀਸ ਨੂੰ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h