Punjab Agriculture Dept: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਆਰਡਰ 1985 ਦੀ ਉਲੰਘਣਾ ਕੀਤੀ ਸੀ।
ਇਨ੍ਹਾਂ ਡੀਲਰਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 10 ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ 79 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮਾਂ ਨੇ ਖਾਦਾਂ ਦੇ 23 ਨਮੂਨੇ, ਕੀਟਨਾਸ਼ਕਾਂ ਦੇ 18 ਨਮੂਨੇ ਅਤੇ ਬੀਜ ਦਾ ਇੱਕ ਨਮੂਨਾ ਲਿਆ ਅਤੇ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤਾ ਗਿਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Agriculture and Farmers Welfare department has debarred the sale operations of seven dealers in the Gurdaspur district. These seven dealers had violated the Insecticides Act, 1968 and Fertilizer Control Order 1985. Agriculture and Family Welfare (1/2) pic.twitter.com/8bsx9Xmzas
— Government of Punjab (@PunjabGovtIndia) June 21, 2023
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਕਲੀ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਡੀਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਕੀਟਨਾਸ਼ਕਾਂ ਅਤੇ ਹੋਰ ਖੇਤੀ ਉਤਪਾਦਾਂ ਦੀ ਵਿਕਰੀ ਜਾਂ ਸਪਲਾਈ ਨੂੰ ਰੋਕਣ ਲਈ ਕੀਟਨਾਸ਼ਕਾਂ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h