Minister of Forests and Wildlife Protection: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ।
ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।
While chairing a meeting with representatives of the Janglat Workers Union, Punjab, Forest and Wildlife Preservation Minister Lal Chand Kataruchak disclosed that Punjab Government stands fully committed to ensure welfare of Forest workers and save environment. pic.twitter.com/d6Jq3ojGAF
— Government of Punjab (@PunjabGovtIndia) June 22, 2023
ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ, ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h