Punjab Panchayat Department: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਇਸ ਰਿਪੋਰਟ ਨੂੰ ਜਨਤਕ ਵੀ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵੱਲੋਂ ਇਹ ਆਦੇਸ਼ ਪੰਜਾਬ ਭਵਨ ਵਿਖੇ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ ਦੌਰਾਨ ਦਿੱਤੇ ਗਏ। ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਵਿਡੀਓਗ੍ਰਾਫੀ ਵੀ ਜ਼ਰੂਰੀ ਬਨਾਉਣ ਲਈ ਕਿਹਾ।
ਇਸੇ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਲਈ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਮਾਮਲਿਆਂ ਦੀ ਜਾਂਚ ਲਈ ਜਾਇੰਟ ਡਿਵੈਲਪਮੈਂਟ ਕਮਿਸ਼ਨਰ ਅਮਿਤ ਕੁਮਾਰ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਕਮੇਟੀ ਬਨਾਉਣ ਦੇ ਆਦੇਸ਼ ਦਿੱਤੇ। ਇਹ ਕਮੇਟੀ ਪਟਿਆਲਾ ਅਤੇ ਹੋਰਨਾਂ ਜਿਲ੍ਹਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਮੌਕੇ ਕੈਬਨਿਟ ਸਬ-ਕਮੇਟੀ ਵੱਲੋਂ ਸਾਰੇ ਜਿਲ੍ਹਿਆਂ ਦੇ ਏ.ਡੀ.ਸੀ ਵਿਕਾਸ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਸਬੰਧੀ ਵੀ ਨਿਰਦੇਸ਼ ਜਾਰੀ ਕੀਤੇ ਗਏ।
ਮਗਨਰੇਗਾ ਸਬੰਧੀ ਮੁੱਦਿਆਂ ‘ਤੇ ਵਿਚਾਰ ਚਰਚਾ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਸਾਰੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਮਗਨਰੇਗਾ ਨਾਲ ਸਬੰਧਤ ਨਿਯਮਾਂ ਦੀ ਕਾਪੀ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵਿਅਕਤੀ ਦਾ ਜੌਬ ਕਾਰਡ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾ ਪਿੰਡਾਂ ਵਿੱਚ ਅਜੇ ਤੱਕ ਮਗਨਰੇਗਾ ਤਹਿਤ ਔਰਤ ਮੇਟ ਨਹੀਂ ਨਿਯੁਕਤ ਕੀਤੀਆਂ ਗਈਆਂ ਉਥੇ ਇਹ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ।
The cabinet sub-committee comprising Finance Minister Adv. @HarpalCheemaMla & Cabinrt Minister @KuldeepSinghAap directed Rural Development and Panchayat Dept to conduct social audit of all panchayats of the state by December 2023, & report of this audit would be made public also. pic.twitter.com/eoVEDNNt6A
— Government of Punjab (@PunjabGovtIndia) June 22, 2023
ਮਗਨਰੇਗਾ ਵਰਕਰਾਂ ਦੀ ਦਿਹਾੜੀ ਵਧਾਉਣ ਸਬੰਧੀ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਪਹਿਲਾਂ ਤੋਂ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇਗਾ।
ਅਨੁਸੂਚਿਤ ਜਾਤੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਬਾਰੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂੰ ਕਰਵਾਇਆ ਕਿ ਦਸੰਬਰ 2021 ਤੱਕ ਪੰਜਾਬ ਭਰ ਵਿੱਚੋਂ 35303 ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਵਿੱਚੋਂ 24787 ਨੂੰ ਪਲਾਟ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਅਰਜੀਆਂ ‘ਤੇ ਕਾਰਵਾਈ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h