Punjab Canal Water: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਟੇਲਾਂ ‘ਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇੱਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ‘ਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ।
ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ।
State government had delivered a promise made to cotton cultivators of the state that canal water will reach their fields from April 1, added CM. (2/2)
— Government of Punjab (@PunjabGovtIndia) June 22, 2023
ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ‘ਤੇ ਬੋਝ ਘਟਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h