ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ ਅਤੇ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਕੋਲੋਂ ਹਥਿਆਰ ਬਰਾਮਦ ਹੋਏ ਹਨ।
ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਐਸਐਸਪੀਜ਼ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਮਜ਼ਬੂਤ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸਦਾ ਉਦੇਸ਼ ਭਾਰਤ ਵਿੱਚ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਨੂੰ ਵਿਗਾੜਨਾ ਸੀ। ਛਾਪੇਮਾਰੀ 364 ਟੀਮਾਂ ਦੁਆਰਾ ਕੀਤੀ ਗਈ, ਜਿਸ ਵਿੱਚ ਲਗਭਗ 2,000 ਪੁਲਿਸ ਕਰਮਚਾਰੀ ਸ਼ਾਮਲ ਸਨ।
ਤਰਨਤਾਰਨ ਪੁਲੀਸ ਨੇ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਉਸ ਦੇ ਭਰਾ ਵਤਨਦੀਪ ਸਿੰਘ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ, ਵੱਖ-ਵੱਖ ਬੋਰ ਦੇ 285 ਜਿੰਦਾ ਕਾਰਤੂਸ, 100 ਗ੍ਰਾਮ ਅਫੀਮ ਅਤੇ 250 ਕਿਲੋ ‘ਲਾਹਣ’ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਵੀ ਬਰਾਮਦ ਕੀਤਾ ਹੈ।
ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਕੀਤੀ ਗਈ
ਸ਼ੁਕਲਾ ਨੇ ਦੱਸਿਆ ਕਿ ਇਸ ਛਾਪੇਮਾਰੀ ਦੀ ਯੋਜਨਾ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਮਾਡਿਊਲ ਦੇ ਹਾਲ ਹੀ ਵਿੱਚ ਫੜੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਸੀ। ਅਪਰੇਸ਼ਨ ਦੌਰਾਨ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਕੋਲੋਂ ਅਪਰਾਧਿਕ ਸਮੱਗਰੀ ਜ਼ਬਤ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h