ਰੂਸ ਨੇ ਐਤਵਾਰ ਨੂੰ ਉੱਤਰ-ਪੱਛਮੀ ਸੀਰੀਆ ਦੇ ਬਾਗੀਆਂ ਦੇ ਕਬਜ਼ੇ ਵਾਲੇ ਇਲਾਕਿਆਂ ‘ਤੇ ਹਵਾਈ ਹਮਲੇ ਕੀਤੇ। ਇਸ ਵਿੱਚ ਦੋ ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਇਹ ਹਮਲਾ ਇਦਲਿਬ ਸੂਬੇ ਦੇ ਜਿਸਰ ਅਲ-ਸ਼ੁਗਰ ਸ਼ਹਿਰ ਦੇ ਬਾਜ਼ਾਰ ਵਿੱਚ ਹੋਇਆ। ਇੱਥੇ ਵੱਡੀ ਗਿਣਤੀ ਵਿੱਚ ਲੋਕ ਸਬਜ਼ੀਆਂ ਖਰੀਦ ਰਹੇ ਸਨ।
ਸੀਰੀਆ ਨੇ ਇਸ ਹਮਲੇ ਨੂੰ ਨਸਲਕੁਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ 35 ਸਾਲਾ ਮਜ਼ਦੂਰ ਸਾਦ ਫਾਟੋ ਨੇ ਕਿਹਾ ਕਿ ਉਸ ਨੇ ਹਮਲੇ ਦੌਰਾਨ ਜਾਨ ਬਚਾਉਣ ‘ਚ ਮਦਦ ਕੀਤੀ।
ਉਸਨੇ ਕਿਹਾ – ਰੂਸੀਆਂ ਨੇ ਸਾਡੇ ‘ਤੇ ਗੋਲੇ ਵਰ੍ਹਾਏ। ਹਮਲੇ ਦੇ ਸਮੇਂ ਮੈਂ ਬਾਜ਼ਾਰ ਵਿੱਚ ਕਾਰ ਵਿੱਚੋਂ ਟਮਾਟਰ ਅਤੇ ਖੀਰੇ ਉਤਾਰ ਰਿਹਾ ਸੀ। ਹਮਲੇ ਤੋਂ ਬਾਅਦ ਦੀ ਤਸਵੀਰ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ। ਲੋਕਾਂ ਦੀ ਮਦਦ ਕਰਕੇ ਮੇਰੇ ਹੱਥਾਂ ‘ਤੇ ਅਜੇ ਵੀ ਖੂਨ ਹੈ।
ਏਐਫਪੀ ਦੇ ਇੱਕ ਰਿਪੋਰਟਰ ਨੇ ਘਟਨਾ ਸਥਾਨ ਤੋਂ ਕਾਲੇ ਧੂੰਏਂ ਦੇ ਗੁਬਾਰ ਉੱਠਦੇ ਦੇਖੇ। ਕੁਝ ਹੀ ਦੇਰ ‘ਚ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h