Minister’s Flying Squad: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਚ.ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ ‘ਤੇ ਤੈਨਾਤ ਕੀਤਾ ਗਿਆ ਸੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।
Minister’s Flying Squad, constituted by Transport Minister @LaljitBhullar, caught three conductors for swindling government exchequer and passengers. Transport Minister directed the higher authorities for disciplinary action against the reported drivers and conductors. pic.twitter.com/0w2xZ5n68g
— Government of Punjab (@PunjabGovtIndia) June 26, 2023
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ ‘ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ ‘ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ ‘ਤੇ ਚੱਲਣ ਕਰਕੇ ਦੋਵੇੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸੀ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h